Thursday, May 29, 2025
Breaking News

ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ‘ਚ ਸੰਤ ਬਾਬਾ ਬਲਜੀਤ ਸਿੰਘ ਫੱਕਰ ਨੇ ਸਜਾਇਆ ਰੂਹਾਨੀ ਦੀਵਾਨ

ਸੰਗਰੂਰ, 31 ਮਈ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਗੁਰੂ ਨਾਨਕ ਕਾਲੋਨੀ ਵਿਖੇ ਇਸਤਰੀ ਵਿੰਗ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪਿਛਲੇ 40 ਦਿਨਾਂ ਤੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਚੱਲ ਰਹੀ ਲੜੀ ਦੀ ਸਮਾਪਤੀ ਮੌਕੇ ਵਿਸ਼ੇਸ਼ ਸਮਾਗਮ ਕੀਤਾ ਗਿਆ।ਇੰਜ: ਸਰੂਪ ਸਿੰਘ, ਲਾਭ ਸਿੰਘ, ਮੁਕੰਦ ਸਿੰਘ ਅਤੇ ਬੀਬੀ ਪਰਮਜੀਤ ਕੌਰ ਪ੍ਰਧਾਨ ਦੀ ਦੇਖ-ਰੇਖ ਹੇਠ ਹੋਏ ਸਮਾਗਮ ਦੀ ਆਰੰਭਤਾ ਤੇ ਸੁਰਿੰਦਰ ਪਾਲ ਸਿੰਘ ਸਿਦਕੀ ਦੀ ਅਗਵਾਈ ਵਿੱਚ ਸੰਗਤੀ ਰੂਪ ‘ਚ ਸੀ੍ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ।
ਉਪਰੰਤ ਸੰਤ ਬਾਬਾ ਬਲਜੀਤ ਸਿੰਘ ਫੱਕਰ ਹਜ਼ੂਰੀ ਸੰਤ ਸੇਵਕ ਗੁਰਸਾਗਰ ਮਸਤੂਆਣਾ ਸਾਹਿਬ ਦੇ ਜਥੇ ਨੇ ਰੂਹਾਨੀ ਦੀਵਾਨ ਸਜਾਏ।ਆਪ ਨੇ ਗੁਰਬਾਣੀ ਦਾ ਕੀਰਤਨ ਕਰਦਿਆਂ ਗੁਰੂ ਸਾਹਿਬ ਜੀ ਦੀ ਅਦੁੱਤੀ ਸ਼ਹਾਦਤ ਦੇ ਪ੍ਸੰਗ ਬਾਰੇ ਵਿਸਥਾਰ ਪੂਰਜ਼ਕ ਦੱਸਿਆ।ਗੁਰੂ ਅਰਜਨ ਦੇਵ ਜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਦਾ ਜ਼ਿਕਰ ਕਰਦਿਆਂ ਸੰਗਤਾਂ ਨੂੰ ਗੁਰਬਾਣੀ ਗੁਰੂ ਦੇ ਸਿਧਾਂਤਾਂ ਨੂੰ ਅਪਨਾਉਣ ਦੀ ਪ੍ਰੇਰਨਾ ਕੀਤੀ।ਇਸਤਰੀ ਵਿੰਗ ਦੇ ਜਥੇ ਨੇ ਵੀ ਗੁਰੂ ਸਾਹਿਬ ਜੀ ਦੇ ਜੀਵਨ ਨੂੰ ਧਾਰਮਿਕ ਗੀਤਾਂ ਰਾਹੀਂ ਬਿਆਨ ਕੀਤਾ।ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ ਨੇ ਬੀਬੀਆਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮਾਗਮ ਦੇ ਸਹਿਯੋਗੀਆਂ ਅਤੇ ਵੱਡੀ ਗਿਣਤੀ ‘ਚ ਹਾਜ਼ਰ ਸੰਗਤਾਂ ਦਾ ਧੰਨਵਾਦ ਕੀਤਾ।ਬਾਬਾ ਬਲਜੀਤ ਸਿੰਘ ਫੱਕਰ ਨੂੰ ਸੰਸਥਾ ਵਲੋਂ ਪਰਮਜੀਤ ਕੌਰ, ਸੁਖਵੰਤ ਕੌਰ, ਜਸਵਿੰਦਰ ਕੌਰ, ਦਵਿੰਦਰ ਕੌਰ, ਅਮਨਦੀਪ ਕੌਰ, ਮਨਜੀਤ ਕੌਰ, ਸਤਵਿੰਦਰ ਕੌਰ, ਮਮਤਾ, ਅਮਰਜੀਤ ਕੌਰ, ਰੂਪ ਕੌਰ ਨੇ ਸਨਮਾਨਿਤ ਕੀਤਾ।
ਇਸ ਸਮਾਗਮ ਵਿੱਚ ਇਕਬਾਲ ਸਿੰਘ, ਸੁਖਚਰਨ ਸਿੰਘ ਚੰਡੀਗੜ੍ਹ, ਗੁਰਪਾਲ ਸਿੰਘ ਗਿੱਲ, ਗਿਆਨੀ ਹਰਨੇਕ ਸਿੰਘ, ਸੰਤ ਸਿੰਘ, ਜੋਗਿੰਦਰ ਸਿੰਘ ਤੋਂ ਇਲਾਵਾ ਜੋਤੀਸਰ ਵਿਦਿਆਲਾ ਦੇ ਪ੍ਰਬੰਧਕ ਡਾ. ਸਤਵੰਤ ਸਿੰਘ, ਜਰਨੈਲ ਸਿੰਘ, ਦਰਸ਼ਨ ਸਿੰਘ ਆਦਿ ਸਮੇਤ ਕਾਲੋਨੀ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ। ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …