ਸਮਰਾਲਾ, 31 ਮਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੜਕੇ) ਦਾ ਨਤੀਜਾ 100 ਫੀਸਦ ਰਿਹਾ।ਸਕੂਲ ਪ੍ਰਿੰਸੀਪਲ ਸੁਮਨ ਲਤਾ ਨੇ ਦੱਸਿਆ ਕਿ ਦਸਵੀਂ ਜਮਾਤ ਵਿਚੋਂ ਮਨਜੀਤ ਸਿੰਘ ਪੁੱਤਰ ਮਨਮੋਹਣ ਸਿੰਘ ਨੇ 650 ਅੰਕਾਂ ਵਿੱਚੋਂ 610 ਅੰਕ ਪ੍ਰਾਪਤ ਕਰਕੇ ਪਹਿਲਾ, ਤਰੁਨ ਕੁਮਾਰ ਨੇ 605 ਅੰਕਾਂ ਨਾਲ ਦੂਜਾ ਅਤੇ ਮੁਨੀਸ਼ ਕੁਮਾਰ ਨੇ 590 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ।ਵਿਦਿਆਰਥੀਆਂ ਦੀ ਇਸ ਪ੍ਰਾਪਤੀ ਲਈ ਉਨ੍ਹਾਂ ਸਾਰੇ ਬੱਚਿਆਂ, ਮਾਪਿਆਂ ਅਤੇ ਸਮੁੱਚੇ ਸਟਾਫ ਨੂੰ ਵਧਾਈ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 10+2 ਦੀਆਂ ਸਾਰੀਆਂ ਸਟ੍ਰੀਮਾਂ ਸਾਇੰਸ, ਆਰਟਸ, ਕਮਰਸ ਅਤੇ ਵੋਕੇਸ਼ਨਲ ਦਾ ਨਤੀਜਾ ਵੀ 100 ਪ੍ਰਤੀਸ਼ਤ ਰਿਹਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …