Monday, September 14, 2026

ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ ਚਾਰ ਦਿਨਾ ਗੁਰਮਤਿ ਸਿਰਜਣਾ ਕੈਂਪ 3 ਜੂਨ

ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਮਿਤੀ 3 ਤੋਂ 6 ਜੂਨ ਤੱਕ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸੀ੍ਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਗੁਰਮਤਿ ਵਿਦਿਆਲੇ ਦੇ 200 ਵਿਦਿਆਰਥੀਆਂ ਲਈ ਗੁਰਮਤਿ ਸਿਰਜਣਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਕੈਂਪ ਵਿੱਚ ਪ੍ਰੋ. ਵਰਿਆਮ ਸਿੰਘ, ਪ੍ਰੋ. ਸੂਬਾ ਸਿੰਘ, ਪ੍ਰੋ. ਹਰਦੇਵ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ, ਗਿਆਨੀ ਹਰਪਾਲ ਸਿੰਘ ਅਤੇ ਗੁਰਦੀਪ ਸਿੰਘ ਕੰਗ ਵਰਗੀਆਂ ਪ੍ਰਸਿੱਧ ਸਿੱਖ ਸ਼ਖਸੀਅਤਾਂ ਵੱਖ-ਵੱਖ ਵਿਸ਼ਿਆਂ ‘ਤੇ ਕੈਂਪ ਵਿੱਚ ਸ਼ਾਮਲ ਵਿਦਿਆਰਥੀਆਂ ਨੂੰ ਸੰਬੋਧਨ ਕਰਨਗੀਆਂ। ਇਸ ਦੇ ਨਾਲ ਬੱਚਿਆਂ ਨੂੰ ਕੇਸਾਂ ਦੀ ਸੰਭਾਲ ਕਰਨ, ਨਸ਼ਿਆਂ ਤੋਂ ਦੂਰ ਰਹਿਣ, ਗੁਰਸਿੱਖੀ ਜੀਵਨ ਜਾਚ ਅਤੇ ਅੰਮ੍ਰਿਤ ਵੇਲੇ ਤੋਂ ਸ਼ਾਮ ਤੱਕ ਸਿੱਖ ਰਹਿਤ ਮਰਿਆਦਾ ਅਨੁਸਾਰ ਜੀਵਨ ਨੂੰ ਢਾਲਣ ਲਈ ਯਤਨ ਕਰਨਾ ਸਿਖਾਇਆ ਜਾਵੇਗਾ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …