Monday, August 4, 2025
Breaking News

ਦਸਵੀਂ ‘ਚ ਜਿਲ੍ਹੇ ਵਿਚੋਂ ਅਵਲ ਆਏ ਨਮਨ ਦਾ ਕੈਬਨਿਟ ਮੰਤਰੀ ਈ.ਟੀ.ਓ ਤੇ ਡੀ.ਸੀ ਵਲੋਂ ਸਨਮਾਨ

ਅੰਮ੍ਰਿਤਸਰ, 1 ਜੂਨ (ਦੀਪ ਦਵਿੰਦਰ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਾਲ ਹੀ ਵਿਚ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਅੰਮ੍ਰਿਤਸਰ ਜਿਲ੍ਹੇ ਵਿੱਚੋਂ ਪਹਿਲੀ ਪੁਜੀਸ਼ਨ ‘ਤੇ ਰਹਿਣ ਵਾਲੇ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਦੇ ਵਿਦਿਆਰਥੀ ਨਮਨ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਐਸ.ਡੀ.ਐਮ ਸਿਮਰਜੀਤ ਸਿੰਘ ਅਤੇ ਜਿਲ੍ਹਾ ਸਿੱਖਆ ਅਧਿਕਾਰੀ ਸ਼ੁਸੀਲ ਤੁਲੀ ਵਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਕੂਲ ਦੇ ਪ੍ਰਬੰਧਕ ਪ੍ਰਤੀਕ ਸਹਿਦੇਵ, ਮੋਹਿਤ ਸਹਿਦੇਵ ਸੁਰਿੰਦਰ ਕੌਰ, ਅੰਕਿਤਾ ਸਹਿਦੇਵ, ਕੋਮਲ ਸਹਿਦੇਵ, ਗੁਰਸੇਵਕ ਸਿੰਘ, ਦੀਪ ਦੇਵਿੰਦਰ ਸਿੰਘ, ਸੁਭਾਸ਼ ਪਰਿੰਦਾ, ਪਰਮਜੀਤ ਕੌਰ, ਮੀਨਾਕਸ਼ੀ ਸ਼ਰਮਾ, ਗੀਤਾ ਭਗਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …