ਸੰਗਰੂਰ, 1 ਜੂਨ (ਜਗਸੀਰ ਲੌਂਗੋਵਾਲ) – ਵਿਧਾਇਕਾ ਨਰਿੰਦਰ ਕੌਰ ਭਰਾਜ਼ ਨੇ ਦੱਸਵੀਂ ਦੀਆਂ ਪ੍ਰੀਖਿਆਵਾਂ ਵਿਚ ਮੈਰਿਟ ਸੂਚੀ ‘ਚ ਆਪਣਾ ਨਾਮ ਦਰਜ਼ ਕਰਵਾਉਣ ਵਾਲੀਆਂ ਹੋਣਹਾਰ ਵਿਦਿਆਰਥਣਾਂ ਨੂੰ ਆਪਣੀ ਰਿਹਾਇਸ਼ ਵਿਖੇ ਦੁਪਹਿਰ ਦੇ ਖਾਣੇ ‘ਤੇ ਬੁਲਾਇਆ।ਵਿਦਿਆਰਥਣਾਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ਼ ਨੇ ਕਿਹਾ ਕਿ ਸਾਡੀਆਂ ਬੱਚੀਆਂ ਬਹੁਤ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰ ਰਹੀਆਂ ਹਨ।
ਵਿਧਾਇਕਾ ਨੇ ਕਿਹਾ ਕਿ ਵਿਦਿਆਰਥਣਾਂ ਨੇ ਇਸ ਵਿਲੱਖਣ ਪ੍ਰਾਪਤੀ ਲਈ ਵਧਾਈ ਦੀਆਂ ਹੱਕਦਾਰ ਹਨ।ਉਨ੍ਹਾਂ ਕਿਹਾ ਕਿ ਅਰਸ਼ਦੀਪ ਕੌਰ ਘਰਾਚੋਂ, ਜਸਮੀਤ ਕੌਰ ਭਵਾਨੀਗੜ੍ਹ, ਯਾਦਪ੍ਰੀਤ ਕੌਰ ਬਾਸੀਅਰਖ, ਅਮਾਨਤ ਕੌਰ ਸਕਰੌਦੀ, ਅਨਮੋਲਪ੍ਰੀਤ ਕੌਰ ਦੀ ਮਿਹਨਤ ਤੋਂ ਹੋਰਨਾਂ ਨੂੰ ਵੀ ਸੇਧ ਲੈਣ ਦੀ ਲੋੜ ਹੈ।ਵਿਧਾਇਕਾਂ ਨੇ ਪਿਆਰ ਵਜੋਂ ਵਿਦਿਆਰਥਣਾਂ ਨੂੰ ਤਸਵੀਰਾਂ ਵੀ ਭੇਟ ਕੀਤੀਆਂ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …