ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ
ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ’ਚ ਸ਼ਾਨਦਾਰ ਸਥਾਨ ਹਾਸਲ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਇਸ ਸਕੂਲ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ ਹੈ।ਵਿਦਿਆਰਥਣ ਮੁਸਕਾਨਪ੍ਰੀਤ ਕੌਰ ਨੇ 95% ਫੀਸਦੀ ਅੰਕਾਂ ਨਾਲ ਪਹਿਲਾ, ਤਨਿਸ਼ੀ ਨੇ 93.70% ਫੀਸਦੀ ਅੰਕਾਂ ਨਾਲ ਦੂਜਾ ਅਤੇ ਸਨੇਹਾ ਨੇ 92.15% ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕਰ ਕੇ ਸਕੂਲ ਦਾ ਮਾਣ ਵਧਾਇਆ ਹੈ।
ਪ੍ਰਿੰ: ਸ੍ਰੀਮਤੀ ਨਾਗਪਾਲ ਨੇ ਸਮੇਂ-ਸਮੇਂ ’ਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੁਆਰਾ ਵਿਦਿਆਰਥਣਾਂ ਦੀ ਸਹੂਲਤ ਲਈ ਸਕੂਲ ਨੂੰ ਦਿੱਤੇ ਜਾ ਰਹੇ ਸਹਿਯੋਗ ਦਾ ਧੰਨਵਾਦ ਕਰਦਿਆਂ।ਇਸ ਮਾਣਮੱਤੀ ਪ੍ਰਾਪਤੀ ਨੂੰ ਅਧਿਆਪਕਾਂ ਵਲੋਂ ਕੀਤੀ ਗਈ ਅਣਥੱਕ ਮਿਹਨਤ ਤੇ ਲਗਨ ਦਾ ਫਲ ਦੱਸਿਆ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media