ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੱਜ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 103 ਕੁਇੰਟਲ ਕਣਕ ਅਤੇ 51 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ।ਲੰਗਰ ਲਈ ਸੇਵਾ ਲੈ ਕੇ ਪੁੱਜੇ ਬਾਬਾ ਜੀਤ ਸਿੰਘ ਤੇ ਹੋਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਭਾਈ ਗਰੇਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਸੰਗਤਾਂ ਨਤਮਸਤਕ ਹੁੰਦੀਆਂ ਹਨ।ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਵੱਲੋਂ ਵੀ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਕਣਕ ਅਤੇ ਹੋਰ ਰਸਦਾਂ ਭੇਟ ਕੀਤੀਆਂ ਜਾਂਦੀਆਂ ਹਨ।
ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਨੇ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰਾਂ ਤੋਂ ਚਲਾਈਆਂ ਜਾ ਰਹੀਆਂ ਸੇਵਾਵਾਂ ਸ਼ਲਾਘਾਯੋਗ ਹਨ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਵਿਚ ਸੇਵਾ ਕਰਕੇ ਹਰ ਸਿੱਖ ਆਪਣੇ ਆਪ ਨੂੰ ਵਡਭਾਗਾ ਸਮਝਦਾ ਹੈ ਅਤੇ ਸਤਿਗੁਰੂ ਦੀ ਰਹਿਮਤ ਸਦਕਾ ਉਹ ਹਰ ਸਾਲ ਸੰਗਤਾਂ ਦੇ ਸਹਿਯੋਗ ਨਾਲ ਸੇਵਾ ਲਈ ਆਉਂਦੇ ਹਨ।
ਇਸ ਮੌਕੇ ਡਾ. ਸੁਖਬੀਰ ਸਿੰਘ, ਮੱਖਣ ਸਿੰਘ ਨੰਬਰਦਾਰ, ਬਾਬਾ ਹਰਪਾਲ ਸਿੰਘ, ਬਾਬਾ ਜਸਪ੍ਰੀਤ ਸਿੰਘ, ਆਰ ਪੀ ਸਿੰਘ ਆਦਿ ਹਾਜ਼ਰ ਸਨ।
Check Also
ਗਾਂਧੀ ਜਯੰਤੀ ਨੂੰ ‘ਇਕ ਤਾਰੀਖ, ਇਕ ਘੰਟਾ, ਇਕ ਸਾਥ’ ਸਫਾਈ ਮੁਹਿੰਮ
ਸਮੂਹ ਨਾਗਰਿਕਾਂ ਅਤੇ ਸੰਸਥਾਵਾਂ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਦੀ ਅਪੀਲ ਅੰਮ੍ਰਿਤਸਰ, 27 …