Wednesday, June 18, 2025
Breaking News

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਵਿਦਾਇਗੀ ਪਾਰਟੀ

ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਬੀ.ਸੀ.ਏ 6ਵੇਂ ਸਮੈਸਟਰ ਦੀਆਂ ਵਿਦਿਆਰਥਣਾਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਮਾਰੋਹ ਦੇ ਸ਼ੁਰੂ ’ਚ ਵਿਦਿਆਰਥਣਾਂ ਵਲੋਂ ਡਾਂਸ ਪੇਸ਼ ਕੀਤਾ ਗਿਆ ਅਤੇ ਹਾਸੇ ਨਾਲ ਭਰਪੂਰ ਖੇਡਾਂ ਕਰਵਾਈਆਂ ਗਈਆਂ। ਵਿਦਿਆਰਥਣਾਂ ਨੇ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।ਪ੍ਰਿੰ. ਨਾਨਕ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਅਕ ਸੰਸਥਾਵਾਂ ਉਨ੍ਹਾਂ ਦੇ ਕਿਰਦਾਰ ਬਣਾਉਣ ’ਚ ਮਹੱਤਵਪੂਰਣ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਸਲੀਕੇ ਅਤੇ ਸੰਜ਼ਮ ਵਾਲੀ ਜ਼ਿੰਦਗੀ ਜਿਉਣ ਦੀ ਸਲਾਹ ਦਿੱਤੀ।

Check Also

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ’ਵਰਸਿਟੀ ਦੇ ਵੱਖ-ਵੱਖ ਇਮਤਿਹਾਨਾਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ …