ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਇਲਾਕੇ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵੱਸਥਾ
ਬਣਾਏ ਰੱਖਣ ਲਈ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ‘ਤੇ ਅੰਮ੍ਰਿਤਸਰ ਦੀ ਪੁਲਿਸ ਤੇ ਏ.ਆਰ.ਐਫ ਦੀਆਂ ਟੀਮਾਂ ਵਲੋਂ ਫਲੈਗ-ਪੈਦਲ ਮਾਰਚ ਕੱਢੇ ਜਾ ਰਹੇ ਹਨ।
ਜ਼ੋਨ-2 ਦੀ ਸਬ-ਡਵੀਜ਼ਨ ਉਤਰੀ ਵਿੱਚ ਰਮਨਦੀਪ ਸਿੰਘ ਪੀ.ਪੀ.ਐਸ (ਅੰਡਰ ਟ੍ਰੇਨਿੰਗ ਡੀ.ਐਸ.ਪੀ) ਥਾਣਾ ਸਦਰ, ਇੰਸਪੈਕਟਰ ਸੁਖਇੰਦਰ ਸਿੰਘ ਥਾਣਾ ਮਜੀਠਾ ਰੋਡ, ਇੰਸਪੈਕਟਰ ਗਗਨਦੀਪ ਸਿੰਘ ਥਾਣਾ ਸਿਵਲ ਲਾਈਨਜ ਅੰਮ੍ਰਿਤਸਰ ਅਤੇ ਸਬ-ਇੰਸਪੈਕਟਰ ਅਮਨਦੀਪ ਕੌਰ ਸਹਾਇਕ ਮੁੱਖ ਅਫਸਰ ਥਾਣਾ ਰਣਜੀਤ ਐਵੀਨਿਊ ਅੰਮ੍ਰਿਤਸਰ ਸਮੇਤ ਪੁਲਿਸ ਪਾਰਟੀ ਅਤੇ ਏ.ਆਰ.ਐਫ ਦੀਆਂ ਟੀਮਾਂ ਵਲੋਂ ਫਲੈਗ ਮਾਰਚ ਕੱਢਿਆ ਗਿਆ।ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ੱਕੀਆਂ ਸਬੰਧੀ ਕਿਸੇ ਵੀ ਕਿਸਮ ਦੀ ਸੂਚਨਾ ਦੇਣ ਲਈ ਪੁਲਿਸ ਦੇ ਅੰਮ੍ਰਿਤਸਰ ਸਿਟੀ ਕੰਟਰੋਲ ਰੂਮ ਨੰਬਰ 97811-30666 ਜਾਂ ਪੰਜਾਬ ਪੁਲਿਸ ਹੈਲਪਲਾਈਨ ਨੰਬਰ 112 ‘ਤੇ ਸੰਪਰਕ ਕਰ ਸਕਦੇ ਹਨ।
ਇਸ ਤੋਂ ਇਲਾਵਾ ਇੰਸਪੈਕਟਰ ਰਾਵਿੰਦਰ ਕੌਰ ਮੁਖੀ ਥਾਣਾ ਏ-ਡਵੀਜ਼ਨ ਅੰਮ੍ਰਿਤਸਰ ਵਲੋਂ ਸਮੇਤ ਲੋਕਲ ਪੁਲਿਸ ਬੱਸ ਸਟੈਂਡ ਦੀ ਚੈਕਿੰਗ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਪਾਸੋਂ ਪੁੱਛਗਿਛ ਵੀ ਕੀਤੀ ਗਈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media