ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਿੰਡ
ਸੇਰੋਂ ਦੀ 2023-25 ਲਈ ਦੋ ਸਾਲਾ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ।ਇਸ ਵਿੱਚ ਬੱਚਿਆਂ ਦੇ ਮਾਪਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਸਕੂਲ ਮੈਨੇਜਮੈਂਟ ਕਮੇਟੀ ਦੇ ਸਾਰੇ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਗੁਰਪ੍ਰੀਤ ਸਿੰਘ ਨੂੰ ਚੇਅਰਮੈਨ ਅਤੇ ਕੰਚਨ ਦੇਵੀ ਨੂੰ ਵਾਈਸ ਚੇਅਰਮੈਨ ਚੁਣਿਆ ਗਿਆ।ਵਿਦਿਅਕ ਮਾਹਿਰ ਦੇ ਰੂਪ ਵਿੱਚ ਸਾਬਕਾ ਮੁੱਖ ਅਧਿਆਪਕ ਰੂਪ ਸਿੰਘ, ਸਮਾਜਸੇਵੀ ਸ਼ਿਵ ਕੁਮਾਰ, ਅਧਿਆਪਕ ਨਰੇਸ਼ ਸਿੰਗਲਾ, ਵਿਦਿਆਰਥਣ ਖੁਸ਼ਪ੍ਰੀਤ ਕੌਰ, ਪੰਚਾਇਤ ਮੈਂਬਰ ਗੁਰਪ੍ਰੀਤ ਸਿੰਘ ਅਤੇ ਬਾਕੀ ਮੈਂਬਰਾਂ ਦੇ ਰੂਪ ਵਿੱਚ ਹਰਦੀਪ ਕੁਮਾਰ, ਬਲਕਾਰ ਸਿੰਘ, ਮੱਖਣ ਸਿੰਘ, ਗੁਰਤੇਜ਼ ਸਿੰਘ, ਵੀਰਪਾਲ ਕੌਰ, ਮਨਜੀਤ ਕੌਰ, ਅਮਰਜੀਤ ਕੌਰ, ਸਿਮਰਜੀਤ ਕੌਰ ਚੁਣੇ ਗਏ।ਮੈਂਬਰ ਸਕੱਤਰ ਵਜੋਂ ਪ੍ਰਿੰਸੀਪਲ ਡਾ. ਓਮ ਪ੍ਰਕਾਸ਼ ਸੇਤੀਆ ਨਿਯੁੱਕਤ ਕੀਤੇ ਗਏ।
ਇਸ ਮੌਕੇ ਵਿਦਿਆਰਥੀਆਂ ਦੇ ਮਾਪੇ, ਸਮੂਹ ਸਟਾਫ, ਪਤਵੰਤੇ ਸੱਜਣ ਅਤੇ ਵਿਦਿਆਰਥੀ ਮੌਜ਼ੂਦ ਸਨ। ਸਾਰੇ ਨਵ-ਨਿਯੁੱਕਤ ਮੈਂਬਰਾਂ ਨੂੰ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਦੇ ਰੂਬਰੂ ਕਰਵਾਇਆ ਗਿਆ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media