ਅੰਮ੍ਰਿਤਸਰ, 3 ਜੂਨ (ਸੁਖਬੀਰ ਸਿੰਘ) – ਸੇਂਟ ਜੌਨ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰ ਨਗਰ ਅੰਮ੍ਰਿਤਸਰ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਦਸਵੀਂ ਅਤੇ ਬਾਰਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸੋਨੀਆ ਜੌਨ ਨੇ ਦੱਸਿਆ ਕਿ ਦਸਵੀਂ ਜਮਾਤ ਦਾ ਵਿਦਿਆਰਥੀ ਆਕਾਸ਼ਦੀਪ ਸਿੰਘ 83% ਅੰਕਾਂ ਨਾਲ ਸਕੂਲ ‘ਚ ਪਹਿਲੇ, ਗਗਨਦੀਪ ਸਿੰਘ 73% ਅੰਕਾਂ ਨਾਲ ਦੂਸਰੇ ਅਤੇ ਗੁਰਲਾਲ ਸਿੰਘ 71% ਲੈ ਕੇ ਤੀਸਰੇ ਸਥਾਨ ‘ਤੇ ਰਿਹਾ।ਬਾਰਵੀਂ ਜਮਾਤ ਦੀ ਵਿਦਿਆਰਥਣ ਮਹਿਕਦੀਪ ਕੌਰ 91% ਅੰਕਾਂ ਨਾਲ ਸਕੂਲ ਵਿਚੋਂ ਪਹਿਲੇ, ਜਸਪ੍ਰੀਤ ਕੌਰ 88% ਅੰਕਾਂ ਨਾਲ ਦੂਸਰੇ ਅਤੇ ਪਰਮਜੀਤ ਕੌਰ 85% ਅੰਕ ਲੈ ਕੇ ਤੀਸਰੇ ਸਥਾਨ ‘ਤੇ ਰਹੀ।ਓਪਨ ਦਸਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਵੀ 100% ਰਿਹਾ।
ਸਕੂਲ ਦੇ ਚੈਅਰਮੈਨ ਬਿਸ਼ਪ ਪੀ.ਕੇ ਜੌਨ ਅਤੇ ਪ੍ਰਿੰਸੀਪਲ ਸ਼੍ਰੀਮਤੀ ਸੋਨੀਆ ਜੌਨ ਨੇ ਸ਼ਾਨਦਾਰ ਨਤੀਜੇ ਲਈ ਸਮੂਹ ਸਟਾਫ ਮੈਂਬਰਾਂ, ਬੱਚਿਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ।ਇਸ ਮੌਕੇ ਤੇ ਬੱਚਿਆਂ ਦਾ ਮੂੰਹ ਮਿੱਠਾ ਕਰਵਾ ਕੇ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ।
Check Also
ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਲੋਕਾਂ ਵਲੋਂ ‘1 ਅਕਤੂਬਰ ਇੱਕ ਸਾਥ ਇੱਕ ਘੰਟਾ ਸਵੱਛਤਾ ਲਈ ਕੀਤਾ ਗਿਆ ਸ਼੍ਰਮਦਾਨ’
ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਹੇਠ ਜਿਲ੍ਹਾ ਅੰਮ੍ਰਿਤਸਰ …