Tuesday, October 3, 2023

ਸਿੱਖ ਹੋਪ ਚੈਰੀਟੇਬਲ ਟਰੱਸਟ ਚੰਡੀਗੜ੍ਹ ਵਲੋਂ ਪ੍ਰੀਖਿਆਵਾਂ ‘ਚ ਮੱਲਾਂ ਮਾਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਸਨਮਾਨ

ਅੰਮ੍ਰਿਤਸਰ. 3 ਜੂਨ (ਸੁਖਬੀਰ ਸਿੰਘ) – ਸਿੱਖ ਹੋਪ ਚੈਰੀਟੇਬਲ ਟਰੱਸਟ ਚੰਡੀਗੜ੍ਹ ਵਲੋਂ ਗੁਰਦੁਆਰਾ ਸਿੰਘ ਸਭਾ ਸੈਕਟਰ -68 ਸਾਹਿਬਜਾਦਾ ਅਜੀਤ ਸਿੰਘ ਨਗਰ ਵਿਖੇ ਗੁਰਮਤਿ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ।ਮਿਲੀ ਜਾਣਕਾਰੀ ਅਨੁਸਾਰ ਟਰੱਸਟ ਦੇ ਸਰਪ੍ਰਸਤ ਭਾਈ ਤੇਜਿੰਦਰ ਸਿੰਘ ਸ਼ਿਮਲੇ ਵਾਲੇ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਅਤੇ ਜਥਾ ਸਿੱਖ ਹੋਪ ਵਲੋਂ ਕੀਰਤਨ ਦੀ ਹਾਜ਼ਰੀ ਲਵਾਈ ਗਈ।ਯੂ.ਪੀ.ਐਸ.ਸੀ ਵਿੱਚ 595 ਰੈਂਕ ‘ਤੇ ਆਏ ਜਸਕਰਨ ਸਿੰਘ, ਆਈ.ਸੀ.ਐਸ.ਈ ਬੋਰਡ ਦੀ ਦਸਵੀਂ ਵਿੱਚੋ ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਗੁਰਸਿੱਖ ਬੱਚੀ ਜਪੁਜੀ ਕੌਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਨਵਪ੍ਰੀਤ ਕੌਰ ਲੁਧਿਆਣਾ ਵਾਸੀ ਅਤੇ ਆਰ.ਬੀ.ਆਈ ਵਿੱਚ ਬਤੌਰ ਐਸਿਟੈਂਟ ਮੈਨੇਜਰ ਤਰੱਕੀ ਪਾਉਣ ਵਾਲੇ ਅੰਮ੍ਰਿਤਪਾਲ ਸਿੰਘ ਦਾ ਸਿੱਖ ਹੋਪ ਟਰੱਸਟ ਵੱਲੋਂ ਸਨਮਾਨ ਕੀਤਾ ਗਿਆ।ਹੋਪ ਟਰੱਸਟ ਵਲੋਂ ਵਿਦਿਆਰਥੀਆਂ ਨੂੰ 5100 ਰੁਪਏ, ਪ੍ਰਸੰਸਾ ਪੱਤਰ ਅਤੇ ਸਿਰੋਪਾਓ ਦੇ ਕੇ ਨਿਵਾਜ਼ਿਆ ਗਿਆ।ਤਿੰਨ ਲੋੜਵੰਦ ਗੁਰਸਿੱਖਾਂ ਨੂੰ ਆਪਣਾ ਨਵਾਂ ਕੰਮ ਆਰੰਭ ਕਰਨ ਲਈ ਮਾਈਕ ਸਹਾਇਤਾ ਦਿੱਤੀ ਗਈ।
ਇਸ ਮੌਕੇ ਜੀ.ਪੀ ਸਿੰਘ ਸਾਬਕਾ ਚੀਫ਼ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ, ਡੀ.ਪੀ ਸਿੰਘ ਸਾਬਕਾ ਸੀ.ਈ.ਓ ਗੁਰਦਆਰਾ ਸੱਚਖੰਡ ਸ੍ਰੀ ਹਜੂਰ ਸਾਹਿਬ, ਸਾਬਕਾ ਡਿਪਟੀ ਜਨਰਲ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ ਅਤੇ ਸੀ.ਈ.ਓ (ਚੀਫ ਸੈਕਟਰੀ) ਹਰਿਆਣਾ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ ਤੇ ਭਾਈ ਤਜਿੰਦਰ ਸਿੰਘ ਸ਼ਿਮਲਾ ਵਾਲੇ ਟਰੱਸਟੀ ਤੇ ਰਾਗੀ ਸਿੰਘ ਹਾਜ਼ਰ ਸਨ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਲੋਕਾਂ ਵਲੋਂ ‘1 ਅਕਤੂਬਰ ਇੱਕ ਸਾਥ ਇੱਕ ਘੰਟਾ ਸਵੱਛਤਾ ਲਈ ਕੀਤਾ ਗਿਆ ਸ਼੍ਰਮਦਾਨ’

ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਹੇਠ ਜਿਲ੍ਹਾ ਅੰਮ੍ਰਿਤਸਰ …