ਸੰਗਰੂਰ, 3 ਜੂਨ (ਜਗਸੀਰ ਲੌਂਗੋਵਾਲ) – ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ‘ਵਿਸ਼ਵ ਸਾਇਕਲ ਦਿਵਸ’ ਮੌਕੇ ਜਿਲ੍ਹੇ ਅਧੀਨ ਪੈਂਦੇ ਵੱਖ-ਵੱਖ ਸਿਹਤ ਸੰਸਥਾਵਾਂ ਦੇ ਮੁਲਾਜ਼ਮ ਸਾਇਕਲ ਚਲਾ ਕੇ ਆਪਣੀ ਡਿਊਟੀ ‘ਤੇ ਆਏ ਅਤੇ ਸਾਇਕਲ ਰੈਲੀਆਂ ਵੀ ਕੱਢੀਆਂ ਗਈਆਂ।
ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ‘ਸਿਹਤ ਲਈ ਸਾਇਕਲ` ਥੀਮ ਅਧੀਨ ਜਿਲ੍ਹੇ ਦੇ ਸਿਹਤ ਤੇ ਤੰਦਰੁਸਤੀ ਕੇਂਦਰਾਂ ‘ਚ ਸਾਇਕਲਿੰਗ ਦੀ ਮਹੱਤਤਾ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਇਕਲ ਰੈਲੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਸ਼ੂਗਰ, ਹਾਇਪਰਟੈਂਸ਼ਨ ਤੇ ਦਿਲ ਦੀਆਂ ਬਿਮਾਰੀਆਂ ਦੇ ਮਰੀਜਾਂ ਦੀ ਗਿਣਤੀ ਕਾਫੀ ਵਧ ਚੁੱਕੀ ਹੈ, ਜਿਸਦਾ ਮੁੱਖ ਕਾਰਨ ਸਰੀਰਕ ਕਸਰਤ ਦੀ ਘਾਟ ਹੈ।ਉਨ੍ਹਾਂ ਕਿਹਾ ਕਿ ਸਾਇਕਲ ਸਰੀਰਕ ਕਸਰਤ ਦਾ ਵਧੀਆ, ਸੌਖਾ ਤੇ ਸਸਤਾ ਸਾਧਨ ਹੋਣ ਕਾਰਨ ਸਮੁੱਚੀ ਦੁਨੀਆਂ ‘ਚ ਇਸ ਦੀ ਮਹੱਤਤਾ ਲਗਾਤਾਰ ਵਧ ਰਹੀ ਹੈ।ਉਨ੍ਹਾਂ ਕਿਹਾ ਕਿ ਸਾਇਕਲ ਸਿਰਫ਼ ਇਨਸਾਨ ਨੂੰ ਤੰਦਰੁਸਤ ਤੇ ਫਿੱਟ ਹੀ ਨਹੀਂ ਰੱਖਦਾ, ਸਗੋਂ ਇਸ ਨਾਲ ਪ੍ਰਦੂਸ਼ਣ ਵੀ ਨਹੀਂ ਹੁੰਦਾ ਤੇ ਵਾਤਾਵਰਣ ਸਾਫ ਰਹਿੰਦਾ ਹੈ।ਇਸ ਮੌਕੇ ਜਿਲ੍ਹਾ ਸਿਹਤ ਅਫਸਰ ਡਾ. ਬਲਜੀਤ ਸਿੰਘ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਅੰਜ਼ੂ ਸਿੰਗਲਾ ਸਮੇਤ ਹੋਰ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।
Check Also
ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਲੋਕਾਂ ਵਲੋਂ ‘1 ਅਕਤੂਬਰ ਇੱਕ ਸਾਥ ਇੱਕ ਘੰਟਾ ਸਵੱਛਤਾ ਲਈ ਕੀਤਾ ਗਿਆ ਸ਼੍ਰਮਦਾਨ’
ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਹੇਠ ਜਿਲ੍ਹਾ ਅੰਮ੍ਰਿਤਸਰ …