ਅੰਮ੍ਰਿਤਸਰ, 3 ਜੂਨ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੀ ਵਲੋਂ 3 ਤੋਂ 6 ਜੂਨ 2023 ਤੱਕ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਮੂਹ ਸੀ੍ਰ
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਗੁਰਮਤਿ ਵਿਦਿਆਲੇ ਦੇ ਵਿਦਿਆਰਥੀਆਂ ਲਈ ਲਗਾਏ ਜਾ ਰਹੇ ਗੁਰਮਤਿ ਪ੍ਰਚਾਰ ਕੈਂਪ ਦੀ ਰਵਾਨਗੀ ਅੱਜ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਤੋਂ ਕੀਤੀ ਗਈ।ਧਾਰਮਿਕ ਅਧਿਆਪਕ ਅੰਮ੍ਰਿਤਪਾਲ ਸਿੰਘ ਨੇ ਕੈਂਪ ਵਿੱਚ ਸ਼ਾਮਲ ਹੋ ਰਹੇ ਵਿਦਿਆਰਥੀਆਂ ਨੂੰ ਆਖਿਆ ਕਿ ਅਸੀਂ ਉਸ ਮਹਾਨ ਧਰਤੀ ਤੇ ਜਾ ਰਹੇ ਹਾਂ ਜਿੱਥੇ ਸਿੱਖ ਧਰਮ ਦੀ ਖਾਤਿਰ ਛੋਟੇ ਸਾਹਿਬਜਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਹੋਈ ਸੀ।ਸਕੂਲ ਪ੍ਰਿੰਸੀਪਲ ਮਨਦੀਪ ਸਿੰਘ ਨੇ ਦੱਸਿਆ ਕਿ ਇਹ ਉਹ ਧਰਤੀ ਹੈ ਜਿਥੇ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲਿਆ ਅਤੇ ਸਿੱਖ ਰਾਜ ਦੀ ਨੀਂਹ ਰੱਖਦੇ ਹੋਏ ਗੁਰੂ ਸਾਹਿਬਾਨ ਦੇ ਨਾਂ ‘ਤੇ ਸਿੱਕਾ ਜਾਰੀ ਕੀਤਾ।ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪ੍ਰੋ. ਹਰੀ ਸਿੰਘ ਨੇ ਕਿਹਾ ਕਿ ਇਸ ਕੈਂਪ ਵਿੱਚ ਸ਼ਾਮਲ ਬੱਚੇ ਸਿੱਖੀ ਸਿਦਕ, ਬਾਣੀ ਅਤੇ ਬਾਣੇ ਨਾਲ ਹਮੇਸ਼ਾਂ ਜੁੜੇ ਰਹਿਣਗੇ।ਬੱਚਿਆਂ ਦੀ ਸੁਖਦ ਰਵਾਨਗੀ ਲਈ ਅਰਦਾਸ ਵੀ ਕੀਤੀ ਗਈ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media