ਸਮਰਾਲਾ, 3 ਜੂਨ (ਇੰਦਰਜੀਤ ਸਿੰਘ ਕੰਗ) – ਸਮਰਾਲਾ ਇਲਾਕੇ ਵਿੱਚ ਖੇਡਾਂ ਦੇ ਖੇਤਰ ‘ਚ ਆਪਣਾ ਬਣਦਾ ਯੋਗਦਾਨ ਪਾ ਰਹੀ ਸੰਸਥਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਟਾਲਾ ਵਲੋਂ ਖਿਡਾਰੀਆਂ ਨੂੰ ਵਧੀਆ ਟ੍ਰੇਨਿੰਗ ਦਿੱਤੀ ਜਾ ਰਹੀ ਹੈ।ਉਹ ਪਿਛਲੇ ਕਈ ਸਾਲਾਂ ਤੋਂ ਸੂਬਾ ਅਤੇ ਕੌਮੀ ਪੱਧਰ ਦੇ ਖਿਡਾਰੀ ਤਿਆਰ ਕਰ ਚੁੱਕੀ ਹੈ।ਇਨ੍ਹਾਂ ਖਿਡਾਰੀਆਂ ਨੂੰ ਵਧੀਆ ਅਤੇ ਪੌਸ਼ਟਿਕ ਖੁਰਾਕ ਲਈ ਹਰ ਸਾਲ ਸੇਵਾ ਮੁਕਤ ਮੁੱਖ ਅਧਿਆਪਕ ਹਰਜੀਤ ਸਿੰਘ ਕੰਧੋਲਾ ਵਲੋਂ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਅਮਰਜੀਤ ਸਿੰਘ ਪੀ.ਟੀ.ਆਈ ਅਧਿਆਪਕ ਨੇ ਮੀਡੀਆ ਨੁੰ ਦੱਸਿਆ ਕਿ ਇਸ ਸ਼ੈਸਨ ਲਈ ਹਰਜੀਤ ਸਿੰਘ ਕੰਧੋਲਾ ਵਲੋਂ 50000/- ਰੁਪਏ ਸਕੂਲ ਦੇ ਨਵੇਂ ਤਿਆਰ ਹੋ ਰਹੇ ਖਿਡਾਰੀਆਂ ਦੀ ਖੁਰਾਕ ਲਈ ਭੇਜੇ ਗਏ ਹਨ।ਕੈਨੇਡਾ ਨਿਵਾਸੀ ਹਰਜੀਤ ਸਿੰਘ ਵਲੋਂ ਕੀਤੇ ਜਾਂਦੇ ਇਸ ਕਾਰਜ਼ ਦਾ ਸਕੂਲ ਪ੍ਰਿੰਸੀਪਲ ਗੁਰਜੰਟ ਸਿੰਘ ਸੰਗਤਪੁਰਾ, ਐਸ.ਐਮ.ਸੀ ਕਮੇਟੀ ਅਤੇ ਸਮੂਹ ਸਟਾਫ਼ ਵਲੋਂ ਵਿਸ਼ੇਸ਼ ਧੰਨਵਾਦ ਕੀਤਾ ਗਿਆ।ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਉਹ ਇਸੇ ਤਰ੍ਹਾਂ ਖਿਡਾਰੀਆਂ ਦੀ ਖੁਰਾਕ ਲਈ ਮਦਦ ਕਰਦੇ ਰਹਿਣਗੇ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …