ਅੰਮ੍ਰਿਤਸਰ, 3 ਜੂਨ (ਜਗਦੀਪ ਸਿੰਘ) – ਸਥਾਨਕ ਪਿੰਗਲਵਾੜਾ ਮੇਨ ਬ੍ਰਾਂਚ ਵਿਖੇ ਮੁਫ਼ਤ ਸੁਣਵਾਈ ਮਸ਼ੀਨਾਂ ਦਾ ਕੈਂਪ ਡਾਕਟਰ ਜਗਦੀਪਕ ਸਿੰਘ ਵਾਈਸ ਪ੍ਰੈਜੀਡੈਂਟ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅਤੇ ਤਰੁਨਦੀਪ ਸਿੰਘ ਭੁੱਲਰ ਦੀ ਅਗਵਾਈ ਵਿੱਚ ਲਗਾਇਆ ਗਿਆ।ਕੈਂਪ ਵਿੱਚ ਕੰਨਾਂ ਦਾ ਚੈਕਅੱਪ ਕਰਨ ਉਪਰੰਤ 40 ਲੋੜਵੰਦਾਂ ਨੂੰ ਕੰਨਾਂ ਦੀਆਂ ਮਸ਼ੀਨਾਂ ਮੁਫਤ ਲਗਾਈਆਂ ਗਈਆਂ।ਇਸ ਮੌਕੇ ਪਿੰਗਲਵਾੜਾ ਸੋਸਾਇਟੀ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ, ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਦੇ ਅਹੁੱਦੇਦਾਰ ਮੁਖਤਾਰ ਸਿੰਘ, ਮੈਂਬਰ ਹਰਜੀਤ ਸਿੰਘ ਅਰੋੜਾ, ਪਰਮਿੰਦਰ ਸਿੰਘ ਭੱਟੀ, ਸ੍ਰੀਮਤੀ ਸੁਰਿੰਦਰ ਕੌਰ ਭੱਟੀ, ਗੁਲਸ਼ਨ ਰੰਜਨ ਤੇ ਨਰਿੰਦਰਪਾਲ ਸਿੰਘ ਸੋਹਲ ਆਦਿ ਹਾਜ਼ਰ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …