Saturday, October 3, 2026

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ ਫੁੱਟਬਾਲ ਚੈਂਪੀਅਨਸ਼ਿਪ ’ਚ ਬਿਹਤਰੀਨ ਪ੍ਰਦਰਸ਼ਨ

ਅੰਮ੍ਰਿਤਸਰ, 3 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਗੋਆ ਵਿਖੇ ਸੀਨੀਅਰ ਇੰਨਡੌਰ ਫੁੱਟਬਾਲ ਨੈਸ਼ਨਲ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨੈਸ਼ਨਲ ਪੱਧਰ ’ਤੇ ਦੂਸਰਾ ਸਥਾਨ ਹਾਸਲ ਕੀਤਾ ਹੈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਗੋਆ ਵਿਖੇ ਕਰਵਾਈ ਗਈ ਚਂੈਪੀਅਨਸ਼ਿਪ ’ਚ ਕੁੱਲ 15 ਟੀਮਾਂ ਨੇ ਭਾਗ ਲਿਆ ਸੀ।ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥਣ ਜਸ਼ਨਦੀਪ ਕੌਰ ਅਤੇ ਕੀਰਤੀ ਨੇ ਆਪਣੀ ਖੇਡ ਦਾ ਸ਼ਾਨਦਾਰ ਮੁਜ਼ਾਹਰਾ ਕਰਕੇ ਕੌਮੀ ਪੱਧਰ ’ਤੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …