Thursday, October 29, 2026

ਨਿਗਮ ਤਾਲਮੇਲ ਦਲ (ਰਜਿ:) ਵਲੋਂ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ

ਸੌਮਵਾਰ ਨੂੰ ਸਜਾਇਆ ਜਾਵੇਗਾ ਮਹਾਨ ਕੀਰਤਨ ਦਰਬਾਰ

PPN2012201416

ਅੰਮ੍ਰਿਤਸਰ, 20 ਦਸੰਬਰ (ਸਾਜਨ) – ਨਗਰ ਨਿਗਮ ਤਾਲਮੇਲ ਦਲ (ਰਜਿ) ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਮਹਾਨਗਰ ਵਿੱਚ ਟਾਊਨ ਹਾਲ ਵਿਖੇ ਪ੍ਰਧਾਨ ਕੁਲਦੀਪ ਸਿੰਘ ਪੰਡੋਰੀ, ਚੇਅਰਮੈਨ ਦਿਲਬਾਗ ਸਿੰਘ ਭੁੱਲਰ, ਜਨਰਲ ਸਕੱਤਰ ਬਲਜੀਤ ਸਿੰਘ ਬਾਜਵਾ, ਸਰਪਰਸਤ ਸੁਰਿੰਦਰ ਸਿੰਘ ਸੁਲਤਾਨਵਿੰਡ ਅਤੇ ਸਾਰੇ ਹੀ ਸਾਥੀਆਂ ਦੇ ਸਹਿਯੋਗ ਦੇ ਨਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਅਤੇ ਚਾਰ ਸਾਹਿਬਜਾਦਿਆਂ ਦੀ ਸ਼ਹਿਦੀ ਯਾਦ ਨੂੰ ਸਮਰਪਿਤ ਸ਼੍ਰੀ ਆਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰਵਾਏ ਗਏ। ਇਸ ਅਵਸਰ ‘ਤੇ ਪ੍ਰਧਾਨ ਕੁਲਦੀਪ ਸਿੰਘ ਪੰਡੋਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੇ ਸ਼ੂਭ ਮੌਕੇ ਤੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰਵਾਏ ਗਏ ਹਨ ਅਤੇ ਸੋਮਵਾਰ ਨੂੰ ਮਹਾਨ ਕੀਰਤਨ ਦਰਬਾਰ ਸਜਾਇਆ ਜਾਵੇਗਾ। ਇਸ ਸਮਾਗਮ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ, ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ, ਪੰਥ ਦੇ ਮਹਾਨ ਕਥਾਵਾਚਕ ਭਾਈ ਅਮਰੀਕ ਸਿੰਘ ਜੀ ਚੰਡੀਗੜ ਵਾਲੇ, ਭਾਈ ਗੁਰਇਕਬਾਲ ਸਿੰਘ ਜੀ (ਬੀਬੀ ਕੌਲਾਂ ਜੀ ਵਾਲੇ) ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸੰਗਤਾਂ ਦੇ ਦਰਸ਼ਨ ਕਰਨਗੇ ਜਦਕਿ ਭਾਈ ਗੁਰਵਿੰਦਰ ਸਿੰਘ, ਭਾਈ ਅਮਰਜੀਤ ਸਿੰਘ ਜੀ ਮੁੱਖ ਸੇਵਾਦਾਰ ਸ਼ਬਦ ਚੌਂਕੀ ਜੱਥਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਵਾਲੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਇਸ ਕੀਰਤਨ ਦਰਬਾਰ ਵਿੱਚ ਨਗਰ ਨਿਗਮ ਮੇਅਰ ਬਖਸ਼ੀ ਰਾਮ ਅਰੋੜਾ, ਨਗਰ ਨਿਗਮ ਕਮਿਸ਼ਨਰ ਪ੍ਰਦੀਪ ਸੱਭਰਵਾਲ ਅਤੇ ਸਾਰੇ ਹੀ ਕੋਂਸਲਰ ਸਾਹਿਬਾਨ ਹਾਜਰੀਆਂ ਭਰਨਗੇ।ਗੁਰੁੂ ਕਾ ਲੰਗਰ ਅਟੂ ਵਰਤਾਇਆ ਜਾਵੇਗਾ।ਇਸ ਮੌਕੇ ਮੀਤ ਪ੍ਰਧਾਨ ਹਰਜਿੰਦਰ ਸਿੰਘ ਭਰਾੜੀਵਾਲ, ਹਜੂਰਾ ਸਿੰਘ, ਸੁਖਵਿੰਦਰ ਸਿੰਘ ਵਾਹਲਾ, ਜੁਗਿੰਦਰ ਸਿੰਘ ਧਿਆਨਪੂਰ, ਅਮਰ ਸਿੰਘ ਭੰਗੂ, ਦਵਿੰਦਰ ਸਿੰਘ ਪੰਡੋਰੀ ਆਦਿ ਹਾਜਰ ਸਨ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …

Leave a Reply