ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਸਿਡਾਨਾ ਇੰਸਟੀਚਿਊਟ ਵਲੋੋਂ ਪਿੰਡ ਖਿਆਲਾ ਖੁਰਦ ਵਿਖੇ ਆਪਣੇ 10 ਏਕੜ ਦੇ ਕੈਂਪਸ ਵਿੱਚ ਵਿਸ਼ਵ ਵਾਤਾਵਰਨ ਦਿਵਸ ਮੌਕੇ ਰੁੱਖ ਲਗਾਏ ਗਏ।ਇੰਸਟੀਟੀਊਟ ਡਾਇਰੈਕਟਰ ਡਾ. ਜੀਵਨ ਜੋਤੀ ਸਿਡਾਨਾ ਨੇ ਕਿਹਾ ਕਿ ਪਿੱਛਲੇ ਕੁੱਝ ਸਾਲਾਂ ‘ਚ ਵਾਤਾਵਰਨ ਪ੍ਰਦੂਸ਼ਣ ਵਿੱਚ ਕਈ ਗੁਣਾ ਵਾਧਾ ਹੋਇਆ ਹੈ, ਜੋ ਕਿ ਰੁੱਖਾਂ ਦੀ ਬੇਲੋੜੀ ਕਟਾਈ ਦਾ ਮਾੜਾ ਨਤੀਜਾ ਹੈ।ਉਨ੍ਹਾਂ ਪ੍ਰਸਾਸ਼ਨਿਕ ਅਧਿਕਾਰੀਆਂ ਅਤੇ ਜਨਤਾ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ।ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ (ਜੂਨੀਅਰ) ਨੇ ਸ਼ਿਵ ਕੁਮਾਰ ਬਟਾਲਵੀ ਦੀ ਪ੍ਰਸਿੱਧ ਰਚਨਾ ‘ਕੁੱਝ ਰੁਖ ਮੈਨੂੰ ਪੁੱਤ ਲੱਗਦੇ….. ਪੇਸ਼ ਕੀਤੀ।ਸਿਡਾਨਾ ਇੰਸਟੀਚਿਊਟ ਅੰਮ੍ਰਿਤਸਰ ਦੇ ਮੁੱਖ ਸਲਾਹਕਾਰ ਅਤੇ ਸੀ.ਬੀ.ਐਸ.ਈ ਸਹੋਦਿਆ ਸਕੂਲ ਕੰਪਲੈਕਸ ਦੇ ਚੇਅਰਮੈਨ ਡਾ: ਧਰਮਵੀਰ ਸਿੰਘ ਉਨ੍ਹਾਂ ਨੇ ਆਉਣ ਵਾਲੇ ਸਾਲਾਂ ਵਿੱਚ ਵਾਤਾਵਰਣ ਸੰਬੰਧੀ ਪਹਿਲਕਦਮੀਆਂ ਨੂੰ ਜਾਰੀ ਰੱਖਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
ਇਸ ਮੌਕੇ ਗੁਰਸੇਵਕ ਸਿੰਘ, ਸਹਾਇਕ ਪ੍ਰੋਫੈਸਰ ਸ਼੍ਰੀਮਤੀ ਕਨਿਕਾ ਭਾਟੀਆ, ਸ਼੍ਰੀਮਤੀ ਸੋਨੀਆ, ਭੁਪਿੰਦਰ ਸਿੰਘ, ਸਿਡਾਨਾ ਇੰਟਰਨੈਸ਼ਨਲ ਸਕੂਲ ਦੀ ਡਾਇਰੈਕਟਰ ਸ਼੍ਰੀਮਤੀ ਰਾਧਿਕਾ ਅਰੋੜਾ, ਸਿਡਾਨਾ ਇੰਟਰਨੈਸ਼ਨਲ ਸਕੂਲ ਦੇ ਸਟਾਫ਼ ਮੈਂਬਰ ਤੇ ਪ੍ਰਬੰਧਕੀ ਕਮੇਟੀ ਮੈਂਬਰ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …