ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪਾਰਟੀ ਦੇ ਵਰਕਰਾਂ ਅਤੇ ਅਹੁੱਦੇਦਾਰਾਂ ਨੂੰ ਵਿਸ਼ੇਸ਼ ਸਨਮਾਨ ਵਜੋਂ ਅਹੁੱਦੇ ਦੇ ਕੇ ਨਵਾਜ਼ਿਆ ਜਾ ਰਿਹਾ ਹੈ ਅਤੇ ਇਨਾਂ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਉਹ ਦਿੱਤੀ ਗਈ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਤੇ ਆਮ ਲੋਕਾਂ ਦੀਆਂ ਆਸਾਂ ‘ਤੇ ਪੂਰੇ ਉਤਰਣ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਵਲੋਂ ਅੱਜ ਮਾਰਕਿਟ ਕਮੇਟੀ ਜੰਡਿਆਲਾ ਗੁਰੂ ਦੇ ਨਵੇਂ ਬਣੇ ਚੇਅਰਮੈਨ ਸੂਬੇਦਾਰ ਛਨਾਖ ਸਿੰਘ ਅਤੇ ਮਾਰਕਿਟ ਕਮੇਟੀ ਮਹਿਤਾ ਦੇ ਨਵੇਂ ਬਣੇ ਚੇਅਰਮੈਨ ਗੁਰਵਿੰਦਰ ਸਿੰਘ ਖੱਬੇ ਰਾਜਪੂਤਾਂ ਨੂੰ ਵਧਾਈ ਦੇਣ ਉਪਰੰਤ ਕੀਤਾ।ਇਸ ਸਮੇਂ ਵੱਡੀ ਗਿਣਤੀ ਵਿੱਚ ਜੰਡਿਆਲਾ, ਮਹਿਤਾ ਅਤੇ ਗਹਿਰੀ ਦੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ। ਦੋਵੇਂ ਚੇਅਰਮੈਨਾਂ ਨੇ ਇਕ ਸੁਰ ਵਿੱਚ ਕਿਹਾ ਕਿ ਸਾਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਡੇ ਨਿਮਾਣਿਆਂ ਨੂੰ ਇਨਾਂ ਵੱਡਾ ਮਾਣ ਬਖਸ਼ਿਆ ਹੈ ਅਤੇ ਅਸੀਂ ਪੂਰੀ ਕੋਸ਼ਿਸ ਕਰਾਂਗੇ ਕਿ ਲੋਕਾਂ ਦੀਆਂ ਆਸਾਂ ‘ਤੇ ਪੂਰਾ ਉਤਰ ਸਕੀਏ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …