ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ
ਯਕੀਨੀ ਬਣਾਉਣ ਲਈ ਵਚਨਬੱਧ ਹੈ, ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਪੂਰਾ ਖਿਆਲ ਰੱਖ ਰਹੀ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਬਿਜਲੀ ਮੰਤਰੀ ਪੰਜਾਬ ਨੇ ਤਰਸਿੱਕਾ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਦਿੱਤੇ ਗਏ ਮੰਗ ਪੱਤਰ ਨੂੰ ਪ੍ਰਾਪਤ ਕਰਨ ਸਮੇਂ ਕੀਤਾ ਅਤੇ ਆਂਗਣਵਾੜੀ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਉਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੀਤੀ ਜਾਂਦੀ ਹੈ ਅਤੇ ਸਾਡੀ ਸਰਕਾਰ ਇਨਾਂ ਦੀਆਂ ਮੰਗਾਂ ’ਤੇ ਪੂਰੀ ਸੁਹਿਰਦਤਾ ਨਾਲ ਪੂਰਾ ਕਰੇਗੀ ਅਤੇ ਇਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media