ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਕੇਂਦਰੀ ਹਲਕਾ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਭਗਤ ਕਬੀਰ ਜੀ ਦੇ 625ਵੇਂ ਜਨਮ ਦਿਵਸ ਮੌਕੇ (ਨਾਈਆਂ ਵਾਲਾ ਮੋੜ)
ਢਪੱਈ ਰੋਡ ਵਿਖੇ ਕਬੀਰ ਜਯੰਤੀ ਮੌਕੇ ’ਤੇ ਲੋਕਾਂ ਨੂੰ ਵਧਾਈ ਦਿੱਤੀ।ਉਨ੍ਹਾਂ ਨੇ ਲੋਕਾਂ ਨੂੰ ਭਗਤੀ ਲਹਿਰ ਦੇ ਮਹਾਨ ਸੰਤ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ ਜਿਨ੍ਹਾਂ ਨੇ ਆਪਸੀ ਪ੍ਰੇਮ-ਪਿਆਰ, ਭਾਈਚਾਰੇ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ ਹੈ।
ਵਿਧਾਇਕ ਗੁਪਤਾ ਨੇ ਕਿਹਾ ਕਿ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼੍ਰੋਮਣੀ ਭਗਤ ਜੀ ਦੀ ਬਾਣੀ ਦਰਜ਼ ਹੈ, ਜੋ ਸਮੁੱਚੀ ਲੋਕਾਈ ਲਈ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਦੀ ਬਾਣੀ ਜਾਤ, ਨਸਲ, ਧਰਮ ਤੋਂ ਉਪਰ ਉਠਣ ਦਾ ਸੁਨੇਹਾ ਦਿੰਦੀ ਹੈ ਅਤੇ ਸਾਨੂੰ ਸਭ ਨੂੰ ਉਨ੍ਹਾਂ ਦੀਆਂ ਸਿਖਿਆਵਾਂ ਤੇ ਚੱਲਣ ਦੀ ਲੋੜ ਹੈ।
ਡਾ: ਗੁਪਤਾ ਨੇ ਕਿਹਾ ਕਿ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ, ਉਨਾਂ ਦਾ ਜੀਵਨ ਅਤੇ ਫਲਾਸਫ਼ੀ ਸਾਡੇ ਜੀਵਨ ਵਿੱਚ ਨਵੀਂ ਰੋਸ਼ਨੀ ਦਾ ਕੰਮ ਕਰ ਰਹੀਆਂ ਹਨ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਸਭ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਲੋਕਾਂ ਅਤੇ ਮਨੁੱਖਤਾ ਦੀ ਸੇਵਾ ਲਈ ਆਪਣੇ ਆਪ ਨੂੰ ਸਮਰਪਿਤ ਕਰੀਏ।ਡਾ: ਗੁਪਤਾ ਨੂੰ ਭਗਤ ਕਬੀਰ ਜੀ ਦੀ ਫੋਟੋ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਦੀਪਕ ਬੱਗਾ, ਵਿਸ਼ੂ ਭਟੀ, ਸੁਰਜੀਤ, ਸੰਜੀਵ ਕੁਮਾਰ ਬੱਬਰ, ਸੁਦੇਸ਼ ਕੁਮਾਰ, ਵਿਸ਼ਵ ਲੁਥਰਾ ਅਤੇ ਇਲਾਕਾ ਵਾਸੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media