ਜੰਡਿਆਲਾ ਗੁਰੂ, 4 ਜੂਨ (ਸੁਖਬੀਰ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਕਾਰਜ-ਸਾਧਕ ਕਮੇਟੀ ਦਾ ਆਯੋਜਨ ਕੀਤਾ ਗਿਆ।ਗੁਰੂ ਸਾਹਿਬ ਅੱਗੇ ਨਤਮਸਤਕ ਹੋਣ ਅਤੇ ਅਰਦਾਸ ਕਰਨ ਉਪਰੰਤ ਮੀਟਿੰਗ ਦਾ ਆਰੰਭ ਮੂਲ ਮੰਤਰ ਨਾਲ ਕੀਤਾ ਗਿਆ।ਮੀਤ ਪ੍ਰਧਾਨ ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਚੱਲ ਰਹੀ ਮੀਟਿੰਗ ਦੌਰਾਨ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਡਾ. ਨਿੱਜ਼ਰ ਦੀ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਵਜੋਂ ਅਤੇ ਰਾਜਨੀਤਿਕ ਖੇਤਰ ਵਿਚ ਕੈਬਨਿਟ ਮੰਤਰੀ ਵਜੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ।ਉਹਨਾਂ ਨੇ ਕਿਹਾ ਕਿ ਡਾ. ਨਿੱਜ਼ਰ ਨੇ ਕੈਬਨਿਟ ਮੰਤਰੀ ਵਜੋਂ ਆਪਣੀ ਵਿਲੱਖਣ ਕਾਰਜਸ਼ੈਲੀ ਕਾਰਨ ਵੱਖਰੀ ਪਹਿਚਾਣ ਬਣਾਈ ਹੈ ਅਤੇ ਡਾ. ਨਿੱਜ਼ਰ ਦੀਆਂ ਸੇਵਾਵਾਂ ਦਾ ਲਾਭ ਪੰਜਾਬ ਨੂੰ ਵਿਕਾਸ ਦੀ ਰਾਹ ‘ਤੇ ਲਿਜਾ ਰਿਹਾ ਸੀ।ਦੀਵਾਨ ਦੇ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਨੇ ਡਾ. ਨਿੱਜ਼ਰ ਵੱਲੋਂ ਦੀਵਾਨ ਦੇ ਵਿਕਾਸ ਲਈ ਕੀਤੇ ਗਏ ਅਣਥੱਕ ਯਤਨਾਂ ਅਤੇ ਮੰਤਰੀ ਵਜੋਂ ਦੀਵਾਨ ਨੂੰ ਦਿੱਤੇ ਗਏ ਮੱਹਤਵਪੂਰਨ ਸਹਿਯੋਗ ਦੀ ਭਰਪੂਰ ਸ਼ਲਾਘਾ ਕੀਤੀ।ਸਮੂਹ ਮੈਂਬਰਾਂ ਵੱਲੋਂ ਡਾ. ਨਿੱਜ਼ਰ ਦੇ ਕੰਮਾਂ ਦੀ ਪ੍ਰੰਸਸਾ ਕਰਦਿਆਂ ਉਨਾਂ ਨੂੰ ਪੰਜਾਬ ਦੇ ਖਾਸਕਰ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਲਈ ਸ਼ੁਰੂ ਕੀਤੇ ਗਏ ਵਿਕਾਸ ਕਾਰਜ਼ਾਂ ਦੇ ਯਤਨ ਜਾਰੀ ਰੱਖਣ ਦੀ ਬੇਨਤੀ ਕੀਤੀ ਗਈ ਤਾਂ ਜੋ ਉਹ ਆਪਣੇ ਵਿਕਾਸ ਕਾਰਜ਼ਾਂ ਦੀ ਸੰਪੂਰਨਤਾ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਣ।
ਮੀਟਿੰਗ ਵਿਚ ਸੋਸ਼ਲ ਮੀਡੀਆ ਤੇ ਚੀਫ਼ ਖ਼ਾਲਸਾ ਦੀਵਾਨ ਪ੍ਰਤੀ ਕੁੂੜ ਪ੍ਰਚਾਰ ਕਰ ਰਹੇ ਗੈਰ ਮੈਂਬਰਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਵੀ ਫੈਸਲਾ ਲਿਆ ਗਿਆ।
ਮੀਟਿੰਗ ਵਿਚ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਜਗਜੀਤ ਸਿੰਘ, ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ, ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਸਰਪ੍ਰਸਤ ਰਾਜਮਹਿੰਦਰ ਸਿੰਘ ਮਜੀਠਾ, ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਐਡੀ. ਆਨਰੇਰੀ ਸਕੱਤਰਾਂ ਵਿਚ ਸ਼ਾਮਲ ਜਸਪਾਲ ਸਿੰਘ ਢਿੱਲੋਂ, ਪ੍ਰੋ. ਵਰਿਆਮ ਸਿੰਘ, ਹਰਜੀਤ ਸਿੰਘ ਤਰਨਤਾਰਨ, ਇੰਦਰਪ੍ਰੀਤ ਸਿੰਘ ਅਨੰਦ, ਗੁਰਿੰਦਰ ਸਿੰਘ ਲੋਹੇਵਾਲੇ, ਪ੍ਰੋ.ਹਰੀ ਸਿੰਘ, ਡਾ.ਜਸਵਿੰਦਰ ਸਿੰਘ ਢਿੱਲੋਂ, ਬੀਬੀ ਕਿਰਨਜੋਤ ਕੌਰ ਸਮੇਤ ਹੋਰ ਮੈਂਬਰ ਸਾਹਿਬਾਨ ਹਾਜ਼ਰ ਸਨ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …