
ਅੰਮ੍ਰਿਤਸਰ, 20 ਦਸੰਬਰ (ਰੋਮਿਤ ਸ਼ਰਮਾ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ (ਸ਼ਿਵਾਲਾ) ਵਿਖੇ ਸਕੂਲ ਦੇ ਵਿਦਿਆਰਥੀਆਂ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਜਾਗਰੁਕਤਾ ਪੈਦਾ ਕਰਨ ਹਿ’ਤ ਇੱਕ ਭਾਸ਼ਣ ਪ੍ਰਤੀਯੋਗਤਾ ਅਤੇ ਇੱਕ ਪੋਸਟਰ ਮੇਕਿੰਗ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।ਸਕੂਲ ਦੇ ਵਿਦਿਆਰਥਣਾਂ ਨੇ ਵੱਧ ਚੜ੍ਹ ਕੇ ਇਹਨਾਂ ਪ੍ਰਤੀਯੋਗਤਾਵਾਂ ਵਿੱਚ ਹਿ’ਸਾ ਲਿਆ।ਪ੍ਰਿੰਸੀਪਲ ਸ਼੍ਰੀਮਤੀ ਦਵਿੰਦਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਦੇ ਖਿਲਾਫ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਵਿਦਿਆਰਥੀਆਂ ਨੂੰ ਇਮਾਨਦਾਰੀ ਨਾਲ ਕਮਾਈ ਕਰਨ ਅਤੇ ਸੱਚੀ ਜੀਵਨੁਜਾਚ ਜਿਉਣ ਲਈ ਕਿਹਾ।ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਵ’ਲੋਂ ਸਨਮਾਨਿਤ ਕੀਤਾ ਗਿਆ ਪ੍ਰੋਗਰਾਮ ਦੌਰਾਨ ਸਕੂਲ ਦੇ ਅਧਿਆਪਕ ਸ਼੍ਰੀਮਤੀ ਅਮਰਪਾਲੀ, ਸ੍ਰੀਮਤੀ ਪ੍ਰਵੀਨ ਕੁਮਾਰੀ, ਸ਼੍ਰੀਮਤੀ ਮਨਪ੍ਰੀਤ ਕੌਰ, ਸ਼੍ਰੀਮਤੀ ਕੁਲਵਿੰਦਰ ਕੌਰ, ਸ਼੍ਰੀਮਤੀ ਨਿਰਮਲਜੀਤ ਕੌਰ, ਸ਼੍ਰੀਮਤੀ ਦਪਿੰਦਰ ਕੌਰ, ਸ਼੍ਰੀਮਤੀ ਅਰੁਣਾ, ਸ਼੍ਰੀਮਤੀ ਨਰਿੰਦਰ ਕੌਰ, ਸ਼੍ਰੀਮਤੀ ਕਮਲਪ੍ਰੀਤ ਕੌਰ ਅਤੇ ਸz. ਮੁਖਤਾਰ ਸਿੰਘ ਹਾਜ਼ਰ ਸਨ ।
Punjab Post Daily Online Newspaper & Print Media