ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਐਂਡ ਹਾਈਟਸ ਪਬਲਿਕ ਸਕੂਲ ਵਿਖੇ ਸਮਰ ਕੈਂਪ ਲਗਾਇਆ ਗਿਆ।ਜਿਸ ਦਾ ਬੱਚਿਆਂ ਅਤੇ
ਅਧਿਆਪਕਾਂ ਨੇ ਬਹੁਤ ਆਨੰਦ ਮਾਣਿਆ।ਕੈਂਪ ਦੌਰਾਨ ਸਵਿਮਿੰਗ, ਡਾਂਸ, ਆਰਟ, ਮਹਿੰਦੀ ਡਿਜ਼ਾਇਨਿੰਗ ਅਤੇ ਯੋਗਾ ਆਦਿ ਗਤੀਵਿਧੀਆਂ ਕਰਵਾਈਆਂ ਗਈਆਂ।ਇਸ ਤੋਂ ਇਲਾਵਾ ਖੇਡ ਮੁਕਾਬਲੇ ਵੀ ਕਰਵਾਏ ਗਏ ਅਤੇ ਵਿਦਿਆਰਥੀਆਂ ਨੇ ਸੰਗੀਤ ਆਇਟਮਾਂ ਪੇਸ਼ ਕੀਤੀਆਂ।ਇਸ ਮੌਕੇ ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਪ੍ਰਿਯੰਕਾ ਬਾਂਸਲ ਨਾਲ ਸਮੂਹ ਸਟਾਫ ਮੈਂਬਰ ਹਿਨਾ ਗਰਗ, ਬਲਜਿੰਦਰ ਕੌਰ, ਕਰੁਨੇਸ਼ਦੀਪ, ਖੁਸ਼ਪ੍ਰੀਤ ਕੌਰ, ਸੋਨਮ, ਰੇਖਾ, ਮਨਪ੍ਰੀਤ ਕੌਰ, ਆਸ਼ਾ ਰਾਣੀ, ਸੋਮਾ, ਊਸ਼ਾ, ਗਗਨਦੀਪ ਅਤੇ ਲਖਵਿੰਦਰ ਕੌਰ ਮੌਜ਼ੂਦ ਰਹੇ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media