Saturday, June 14, 2025
Breaking News

ਸ਼੍ਰੋਮਣੀ ਕਮੇਟੀ ਵੱਲੋਂ ਯੂ.ਪੀ ਮਗਹਰ ’ਚ ਗੁ. ਭਗਤ ਕਬੀਰ ਜੀ ਵਿਖੇ ਗੁਰਮਤਿ ਸਮਾਗਮ

ਐਡਵੋਕੇਟ ਧਾਮੀ ਨੇ ਸਰਾਂ ਅਤੇ ਲੰਗਰ ਹਾਲ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਉਤਰ ਪ੍ਰਦੇਸ਼ ਸਿੱਖ ਮਿਸ਼ਨ ਹਾਪੜ ਰਾਹੀਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਭਗਤ ਕਬੀਰ ਜੀ ਮਗਹਰ (ਗੋਰਖਪੁਰ) ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਧਰਮ ਪ੍ਰਚਾਰ ਲਹਿਰ ਦੇ ਮੁਖੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਵਿਸ਼ੇਸ਼ ’ਤੇ ਸ਼ਮੂਲੀਅਤ ਕੀਤੀ।ਸੰਗਤਾਂ ਦੀ ਮੰਗ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਸੰਗਤਾਂ ਦੇ ਠਹਿਰਣ ਲਈ ਸਰਾਂ (ਯਾਤਰੀ ਨਿਵਾਸ) ਅਤੇ ਲੰਗਰ ਹਾਲ ਦਾ ਨੀਂਹ ਪੱਥਰ ਵੀ ਰੱਖਿਆ, ਜਿਸ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਕਰਵਾਈ ਜਾਵੇਗੀ।
ਸਮਾਗਮ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਭਗਤ ਵਜੋਂ ਸਤਿਕਾਰੇ ਜਾਂਦੇ ਭਗਤ ਕਬੀਰ ਜੀ ਨੇ ਕ੍ਰਾਂਤੀਕਾਰੀ ਉਪਦੇਸ਼ਾਂ ਰਾਹੀਂ ਧਾਰਮਿਕ ਨਿਘਾਰ ’ਤੇ ਕਰਾਰੀ ਚੋਟ ਮਾਰੀ।ਭਗਤ ਕਬੀਰ ਜੀ ਨੇ ਮਾਨਵਤਾ ਨੂੰ ਸੱਚ ਦਾ ਉਪਦੇਸ਼ ਦਿੰਦਿਆਂ ਸਮਾਜ ਵਿਚ ਆ ਚੁੱਕੀਆਂ ਕੁਰੀਤੀਆਂ ਦਾ ਵਿਰੋਧ ਕੀਤਾ ਅਤੇ ਕਰਤਾ ਪੁਰਖ ਦੀ ਭਗਤੀ ਲਈ ਪ੍ਰੇਰਿਆ।ਸੰਗਤਾਂ ਨੂੰ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ।ਉਨਾਂ ਲੋੜ ਅਨੁਸਾਰ ਪ੍ਰਚਾਰਕ ਜਥੇ ਭੇਜੇ ਜਾਣ ਦਾ ਵੀ ਜ਼ਿਕਰ ਕੀਤਾ।
ਇਸ ਮੌਕੇ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਕਹਾਲਵਾਂ ਨੇ ਵੀ ਸੰਬੋਧਨ ਕੀਤਾ।ਇਸ ਤੋਂ ਪਹਿਲਾਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਦੇਵ ਸਿੰਘ ਓਗਰਾ ਅਤੇ ਢਾਡੀ ਗਿਆਨੀ ਗੁਰਮੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਅਤੇ ਸਿੱਖ ਇਤਿਹਾਸ ਦੀ ਸਾਂਝ ਪਾਈ।
ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀ ਵਾਲੇ, ਬੀਬੀ ਪਰਮਜੀਤ ਸਿੰਘ ਰਾਣਾ ਪ੍ਰਬੰਧਕ ਗੁਰਦੁਆਰਾ ਭਗਤ ਕਬੀਰ ਜੀ ਮਗਹਰ, ਬਾਬਾ ਗੁਰਿੰਦਰ ਸਿੰਘ ਪਟਨਾ ਸਾਹਿਬ, ਇੰਦਰਜੀਤ ਸਿੰਘ ਜਨਰਲ ਸਕੱਤਰ ਤਖ਼ਤ ਸ੍ਰੀ ਪਟਨਾ ਸਾਹਿਬ, ਯੂ.ਪੀ ਸਿੱਖ ਮਿਸ਼ਨ ਦੇ ਇੰਚਾਰਜ ਬ੍ਰਿਜਪਾਲ ਸਿੰਘ, ਸਾਬਕਾ ਮੀਤ ਸਕੱਤਰ ਰਾਮ ਸਿੰਘ ਭਿੰਡਰ, ਐਸ.ਡੀ.ਓ ਅਮਨਦੀਪ ਸਿੰਘ, ਕੇਂਦਰੀ ਗੁਰਦੁਆਰਾ ਬੋਰਡ ਜਮਸ਼ੇਦਪੁਰ ਦੇ ਪ੍ਰਧਾਨ ਗੁਰਚਰਨ ਸਿੰਘ ਵਿਰਕ, ਮੀਤ ਪ੍ਰਧਾਨ ਕੁਲਦੀਪ ਸਿੰਘ, ਜਨਰਲ ਸਕੱਤਰ ਸੁਰਜੀਤ ਸਿੰਘ, ਭਗਵਾਨ ਸਿੰਘ, ਸੋਹਣ ਸਿੰਘ, ਬਾਬਾ ਜੱਗਾ ਸਿੰਘ, ਬਾਬਾ ਹਰੀ ਸਿੰਘ, ਬਾਬਾ ਕਰਨ ਸਿੰਘ, ਬਾਬਾ ਰਤਨ ਸਿੰਘ, ਬਾਬਾ ਯੁੱਧਵੀਰ ਸਿੰਘ, ਬਾਬਾ ਗੁਰਵੰਤ ਸਿੰਘ, ਬਾਬਾ ਚਮਕੌਰ ਸਿੰਘ, ਗਿਆਨੀ ਸਤਨਾਮ ਸਿੰਘ, ਗੁਰਜਿੰਦਰ ਸਿੰਘ, ਬਾਬਾ ਭਾਨ ਸਿੰਘ, ਹਰਮੀਤ ਸਿੰਘ, ਲਖਬੀਰ ਸਿੰਘ, ਗਿਆਨੀ ਜਸਜੀਤ ਸਿੰਘ ਲਖਨਊ, ਡਾ. ਦਵਿੰਦਰ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …