Friday, October 16, 2026

ਜੂਨ 1984 ਦੇ ਘੱਲੂਘਾਰੇ ਦੌਰਾਨ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤ ਨੂੰ ਕਰਵਾਏ ਦਰਸ਼ਨ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਤਤਕਾਲੀ ਭਾਰਤ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤਾ ਗਿਆ।ਇਸ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਨਾਲ ਇਸ ਵਿਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਈ ਗਈ।ਅੱਜ ਇਹ ਪਾਵਨ ਸਰੂਪ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੇਵਾ ਨਿਭਾਈ, ਜਦਕਿ ਇਸ ਬਾਰੇ ਸੰਗਤ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਜਾਣਕਾਰੀ ਦਿੱਤੀ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …