ਸਮਰਾਲਾ, 6 ਜੂਨ (ਇੰਦਰਜੀਤ ਸਿੰਘ ਕੰਗ) – ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ ਵਿਖੇ ਨਿਰਦੇਸ਼ਕ ਪਸਾਰ ਸਿੱਖਿਆ ਅਤੇ ਆਈ.ਸੀ.ਏ.ਆਰ-ਅਟਾਰੀ ਜੋਨ-1 ਪੀ.ਏ.ਯੂ ਲੁਧਿਆਣਾ ਦੀ ਰਹਿਨੁਮਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ।ਸਮਰਾਲਾ ਦੇ ਜੰਗਲਾਤ ਮਹਿਕਮੇ ਤੋਂ ਅਫਸਰਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਇਸ ਤੋਂ ਇਲਾਵਾ ਸਮਰਾਲਾ ਦੇ ਆਸ-ਪਾਸ ਦੇ ਪਿੰਡਾਂ ਦੇ ਕਿਸਾਨ ਭਰਾਵਾਂ ਅਤੇ ਬੀਬੀਆਂ ਨੇ ਵੀ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਕੇ.ਵੀ.ਕੇ ਇੰਚਾਰਜ਼ ਇੰਜੀ. ਕਰੁਣ ਸ਼ਰਮਾ ਨੇ ਕਿਸਾਨ ਵੀਰਾਂ ਨੂੰ ਸੰਬੋਧਿਤ ਕਰਦਿਆਂ ਵਾਤਾਵਰਨ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ।ਇਸ ਤੋਂ ਇਲਾਵਾ ਡਾ. ਹਰਸ਼ਨੀਤ ਸਿੰਘ ਸਹਾਇਕ ਪ੍ਰੋਫ਼ੈਸਰ (ਭੂਮੀ ਵਿਗਿਆਨ) ਨੇ ਵੀ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਦੀ ਸਾਂਭ ਸੰਭਾਲ ਸਬੰਧੀ ਨੁਕਤੇ ਸਾਂਝੇ ਕੀਤੇ।ਡਾ. ਜਗਦੀਪ ਕੌਰ ਸਹਾਇਕ ਪ੍ਰੋਫ਼ੈਸਰ (ਕੀਟ ਵਿਗਿਆਨ) ਨੇ ਕਿਸਾਨਾਂ ਨਾਲ ਫਲਾਂ ਅਤੇ ਸਬਜ਼ੀਆਂ ਨੂੰ ਲੱਗਣ ਵਾਲੇ ਕੀੜੇ-ਮਕੌੜਿਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ।ਜੰਗਲਾਤ ਮਹਿਕਮੇ ਤੋਂ ਪਹੁੰਚੇ ਹੋਏ ਜੰਗਲਾਤ ਅਫਸਰ ਕੁਲਵਿੰਦਰ ਸਿੰਘ, ਬਲਾਕ ਸਮਰਾਲਾ ਤੇ ਮਾਛੀਵਾੜਾ ਸਾਹਿਬ ਨੇ ਕਿਸਾਨਾਂ ਨੂੰ ਜੰਗਲਾਤ ਮਹਿਕਮੇ ਵਲੋਂ ਪੌਦਿਆਂ ਦੀਆਂ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ।ਕਿਸਾਨ ਵੀਰਾਂ ਨੂੰ ਬੂਟੇ ਵੀ ਵੰਡੇ ਗਏ।
ਇਸ ਮੌਕੇ ਉਕਤ ਤੋਂ ਇਲਾਵਾ ਪ੍ਰੇਮ ਨਾਥ ਸਮਰਾਲਾ, ਰਜਿੰਦਰ ਸਿੰਘ, ਕੇਵਲ ਸਿੰਘ ਮੰਜਾਲੀਆਂ ਤੇ ਇਲਾਕੇ ਦੇ ਕਿਸਾਨ ਹਾਜ਼ਰ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …