ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਚੌਕ ਵੱਲੋਂ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਹਾਇਕ ਡਾਇਰੈਕਟਰ ਅਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਨਵਰਾਜ ਕੌਰ ਦੀ ਅਗਵਾਈ ‘ਚ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।ਐਵਰਗਰੀਨ ਈਕੋ ਕਲੱਬ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਦੌਰਾਨ ਰਾਜੇਸ਼ ਕੁਮਾਰ ਲੈਕਚਰਾਰ ਹਿਸਟਰੀ, ਮੈਡਮ ਸੁਖਵਿੰਦਰ ਕੌਰ ਮਡਾਹੜ, ਹਾਕਮ ਸਿੰਘ ਭੌਰਾ ਨੇ ਵਾਤਾਵਰਣ ਨੂੰ ਬਚਾਉਣ ਲਈ ਵਿਅਕਤੀਗਤ ਉਪਰਾਲੇ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਕਿਹਾ ਕਿ ਸਾਨੂੰ ਆਪਣੇ ਵਾਤਾਵਰਣ ਦੀ ਹਿਫ਼ਾਜ਼ਤ, ਸਜਾਵਟ, ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ।ਉਹਨਾਂ ਵਲੰਟੀਅਰਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਉਹਨਾਂ ਦੇ ਪਾਲਣ ਪੋਸ਼ਣ ਲਈ ਪ੍ਰੇਰਿਤ ਕੀਤਾ।ਪ੍ਰਿੰਸੀਪਲ ਨਵਰਾਜ ਕੌਰ ਨੇ ਵਾਤਾਵਰਣ ਦੀ ਸੰਭਾਲ ਲਈ ਆਪਣੀ ਨੈਤਿਕ ਜਿੰਮੇਵਾਰੀ ਸਮਝ ਕੇ ਯਤਨਸ਼ੀਲ ਰਹਿਣ ਦੀ ਵਿਦਿਆਰਥੀਆਂ ਨੂੰ ਅਪੀਲ ਕੀਤੀ।ਈਕੋ ਕਲੱਬ ਇੰਚਾਰਜ਼ ਮੈਡਮ ਕੰਚਨ ਸਿੰਗਲਾ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਸਬੰਧੀ ਸਹੁੰ ਵੀ ਚੁੱਕਵਾਈ।
ਇਸ ਮੌਕੇ ਅਸ਼ਵਨੀ ਕੁਮਾਰ, ਰਕੇਸ਼ ਕੁਮਾਰ ਲੈਕਚਰਾਰ,ਭਰਤ ਸ਼ਰਮਾ, ਰਕੇਸ਼ ਸ਼ਰਮਾ, ਸਵਿਤਾ ਵਸ਼ਿਸ਼ਟ,ਅਸ਼ਵਨੀ ਕੁਮਾਰ, ਸ਼ਵੇਤਾ ਅਗਰਵਾਲ, ਵਨੀਤੀ ਰਾਣੀ, ਚਰਨਦੀਪ ਸੋਨੀਆ,ਲਖਵੀਰ ਸਿੰਘ,ਨਰੇਸ਼ ਰਾਣੀ, ਵੰਦਨਾ ਰਾਣੀ, ਪ੍ਰੀਤੀ ਰਾਣੀ, ਕਰਨੈਲ ਸਿੰਘ, ਸ਼ਮਸ਼ੇਰ ਸਿੰਘ, ਹਰਦੇਵ ਕੌਰ, ਨਿਰਮਲ ਸਿੰਘ, ਰਜਨੀ ਬਾਲਾ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।ਸਮਾਗਮ ਦੀ ਸਮਾਪਤੀ ਮੌਕੇ ਸਮੂਹ ਵਲੰਟੀਅਰਾਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਤੇ ਮੌਸਮੀ ਫੁੱਲਾਂ ਵਾਲੇ ਬੂਟੇ ਲਗਾਏ ਗਏ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …