Sunday, December 22, 2024

ਗੱਤਕਾ ਐਸੋਸੀਏਸ਼ਨ ਰੂਪਨਗਰ ਵਲੋਂ ਜਿਲ੍ਹਾ ਪੱਧਰੀ ਗੱਤਕਾ ਮੁਕਾਬਲਾ

ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਗੱਤਕਾ ਐਸੋਸੀਏਸ਼ਨ ਰੂਪਨਗਰ ਵਲੋਂ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜਿਲ੍ਹਾ ਪੱਧਰੀ ਗੱਤਕਾ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ 200 ਦੇ ਕਰੀਬ ਗਤਕੇਬਾਜ਼ਾਂ ਨੇ ਭਾਗ ਲਿਆ।ਅਕਾਲ ਅਕੈਡਮੀ ਕਮਾਲਪੁਰ ਦੇ ਵਿਦਿਆਰਥੀਆਂ ਨੇ ਵੀ ਸ਼ਮੂਲ਼ੀਅਤ ਕਰਕੇ ਗਤਕੇ ਦੀ ਸ਼ਾਨਦਾਰ ਪੇਸ਼ਕਾਰੀ ਕਰਕੇ ਪੰਜ ਗੋਲਡ ਮੈਡਲ ਅਤੇ ਇੱਕ ਸਿਲਵਰ ਮੈਡਲ ਹਾਸਲ ਕੀਤਾ।17 ਸਾਲਾ ਉਮਰ ਵਰਗ ਵਿੱਚ ਲੜਕੀਆਂ ਦੇ ਫ੍ਰੀ ਸੋਟੀ ਵਿਅਕਤੀਗਤ ਮੁਕਾਬਲੇ ਵਿੱਚੋਂ ਦਸਵੀਂ ਜਮਾਤ ਦੀ ਵਿਦਿਆਰਥਣ ਇਸ਼ਪ੍ਰੀਤ ਕੌਰ ਨੇ ਗੋਲਡ ਮੈਡਲ ਹਾਸਿਲ ਕੀਤਾ।ਸਿੰਗਲ ਸਟਿੱਕ ਉਮਰ ਵਰਗ 17 ਵਿਚੋਂ ਵਿਦਿਆਰਥਣ ਮਨਕੀਰਤ ਕੌਰ ਨੇ ਸਿਲਵਰ ਮੈਡਲ ਹਾਸਲ ਕੀਤਾ।ਸਿੰਗਲ ਸਟਿੱਕ ਵਿੱਚੋਂ ਜਸਮੀਨ ਕੌਰ, ਮਨਕੀਰਤ ਕੌਰ, ਪ੍ਰਨੀਤ ਕੌਰ ਅਤੇ ਇਸ਼ਪ੍ਰੀਤ ਕੌਰ ਨੇ 17 ਸਾਲ ਤੋਂ ਘੱਟ ਉਮਰ ਵਰਗ ਦੇ ਫ੍ਰੀ ਸਟਿਕ ਟੀਮ ਈਵੈਂਟ ਵਿੱਚ ਸੋਨ ਤਗਮਾ ਹਾਸਿਲ ਕੀਤਾ।ਇਸ ਮੌਕੇ ਪ੍ਰਿੰਸੀਪਲ ਅਮਨਦੀਪ ਕੌਰ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …