ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ਵ ਵਾਤਾਵਰਣ ਦਿਵਸ ‘ਤੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਵਲੋਂ ਦਫ਼ਤਰ ਸਿਵਲ ਸਰਜਨ ਸੰਗਰੂਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੌਦੇ ਵੰਡੇ ਗਏ।
ਉਨ੍ਹਾਂ ਕਿਹਾ ਕਿ ਇਸ ਵਾਰ ਵਿਸ਼ਵ ਵਾਤਾਵਰਣ ਦਾ ਥੀਮ ‘ਪਲਾਸਟਿਕ ਪ੍ਰਦੂਸ਼ਣ ਨੂੰ ਹਰਾਓ’ ਤਹਿਤ ‘ਪਲਾਸਟਿਕ ਪ੍ਰਦੂਸ਼ਣ ਦਾ ਹੱਲ’ ਹੈ।ਅੱਜ ਲੋੜ ਹੈ ਕਿ ਪਲਾਸਟਿਕ ਖਾਸ ਕਰ ਕੇ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੇ ਸਮਾਨ ਦੀ ਵਰਤੋਂ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇੱਕ ਪਲਾਸਟਿਕ ਦੀ ਬੋਤਲ ਨੁੰ ਨਸ਼ਟ ਹੋਣ ਲਈ ਲਗਭਗ 450 ਸਾਲ, ਪਲਾਸਟਿਕ ਦੀ ਸਟ੍ਰਾਅ ਨੂੰ 200 ਸਾਲ, ਪਲਾਸਟਿਕ ਦੇ ਕੌਫੀ ਕੱਪ ਨੂੰ 30 ਸਾਲ ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਨਸ਼ਟ ਹੋਣ ਲਈ ਲਗਭਗ 20 ਸਾਲ ਲੱਗ ਜਾਂਦੇ ਹਨ।ਵਾਤਾਵਰਣ ਨੂੰ ਬਚਾਉਣ ਲਈ ਰੁੱਖ ਲਗਾਉਣੇ ਅਤੇ ਉਨ੍ਹਾਂ ਦੀ ਸੰਭਾਲ਼ ਕਰਨਾ ਬਹੁਤ ਲਾਜ਼ਮੀ ਹੈ।
ਇਸ ਮੌਕੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਅੰਜ਼ੂ ਸਿੰਗਲਾ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ, ਐਸ.ਐਮ.ਓ ਡਾ. ਮੁਹੰਮਦ ਅਖਤਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਉਪਾਸਨਾ ਬਿੰਦਰਾ, ਏ.ਓ. ਚਰਨਜੀਤ ਸਿੰਘ, ਜਿਲ੍ਹਾ ਮਾਸ ਮੀਡੀਆ ਅਫ਼ਸਰ ਬਲਜਿੰਦਰ ਸਿੰਘ, ਡੀ.ਪੀ.ਐਮ ਵੈਸ਼ਾਲੀ ਬਾਂਸਲ, ਸਟੈਨੋ ਬੂਟਾ ਸਿੰਘ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …