Saturday, August 2, 2025
Breaking News

ਸੀ.ਐਮ ਦੀ ਯੋਗਸ਼ਾਲਾਵਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ – ਡਿਪਟੀ ਕਮਿਸ਼ਨਰ

ਜਨਤਕ ਥਾਵਾਂ ‘ਤੇ ਲੋਕਾਂ ਨੂੰ ਯੋਗਾ ਦੀ ਸਿਖਲਾਈ ਦੇਣਗੇ ਯੋਗਾ ਇੰਸਟ੍ਰਕਟਰ

ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਜਨਤਕ ਮੁਹਿੰਮ ਪੈਦਾ ਕਰਨ ਦੇ ਉਦੇਸ਼ ਨਾਲ ਸ਼ੂਰੂ ਕੀਤੀ ‘ਸੀ.ਐਮ ਦੀ ਯੋਗਸ਼ਾਲਾ’ ਨੂੰ ਅੰਮ੍ਰਿਤਸਰ ਜਿਲੇ੍ਹ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਸ ਸਮੇਂ 17 ਪਾਰਕਾਂ ਵਿੱਚ 36 ਯੋਗਾ ਕਲਾਸਾਂ ਲਗਾ ਕੇ ਲੋਕਾਂ ਨੂੰ ਯੋਗ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਇੰਨਾਂ ਯੋਗਸ਼ਾਲਾਵਾਂ ਵਿੱਚ ਸਿਖਲਾਈਯਾਫਤਾ ਯੋਗਾ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਤੇ ਹੋਰ ਜਨਤਕ ਥਾਵਾਂ ਵਿੱਚ ਲੋਕਾਂ ਨੂੰ ਮੁਫਤ ਯੋਗਾ ਸਿਖਲਾਈ ਦੇ ਰਹੇ ਹਨ।ਦਿੱਤੇ ਹੋਏ ਨੰਬਰ 76694-00500 ਜਾਂ ਵੈਬਸਾਈਟ ‘ਤੇ ਲਾਗਇਨ
<https://cmdiyogshala.punjab.gov.in>
‘ਤੇ ਮਿਸ ਕਾਲ ਕਰਕੇ ਲੋਕਾਂ 25 ਵਲੋਂ ਆਪੋ ਆਪਣੇ ਇਲਾਕੇ ਵਿੱਚ ਯੋਗ ਇੰਸਟਰੱਕਟਰਾਂ ਦੀ ਮੰਗ ਕੀਤੀ ਜਾ ਰਹੀ ਹੈ।
ਸੀ.ਐਮ ਯੋਗਸ਼ਾਲਾ ਦੇ ਜਿਲ੍ਹਾ ਸੁਪਰਵਾਈਜਰ ਮੋਹਿਤ ਸ਼ਰਮਾ ਨੇ ਦੱਸਿਆ ਕਿ ਯੋਗ ਇੰਸਟਰੱਕਟਰਾਂ ਵਲੋਂ ਲੋਕਾਂ ਦੀ ਮੰਗ ਅਨੁਸਾਰ ਸਵੇਰੇ ਅਤੇ ਸ਼ਾਮ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚੋਂ ਵੀ ਲੋਕ ਆਪਣੇ ਘਰਾਂ ਦੇ ਨਜਦੀਕ ਪਾਰਕਾਂ ਵਿੱਚ ਯੋਗ ਦੀਆਂ ਕਲਾਸਾਂ ਲਗਾਉਣ ਲਈ ਪਹੁੰਚ ਕਰ ਰਹੇ ਹਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …