Tuesday, October 3, 2023

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਲਈ ਈ-ਕੇ ਵਾਈ ਸੀ ਕਰਵਾਉਣੀ ਜਰੂਰੀ

ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) – ਜਤਿੰਦਰ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਅਧੀਨ ਜਿੰਨਾਂ ਕਿਸਾਨਾਂ ਨੇ 2000 ਰੁਪਏ ਦੀਆਂ ਸਲਾਨਾ ਤਿੰਨ ਕਿਸ਼ਤਾਂ ਲੈਣ ਲਈ ਪੀ.ਐਮ ਕਿਸਾਨ ਪੋਰਟਲ ‘ਤੇ ਰਜਿਸਟਰੇਸ਼ਨ ਕਾਰਵਾਈ ਹੋਈ ਹੈ ਅਤੇ ਕਿਸ਼ਤਾਂ ਦਾ ਲਾਭ ਮਿਲਣਾ ਬੰਦ ਹੋ ਗਿਆ ਹੈ, ਉਹਨਾਂ ਕਿਸਾਨਾਂ ਲਈ ਇਸ ਸਕੀਮ ਦੀ ਅਗਲੀ ਕਿਸ਼ਤ ਲੈਣ ਲਈ ਈ-ਕੇ ਵਾਈ ਸੀ ਕਰਵਾਉਣੀ ਲਾਜ਼ਮੀ ਹੈ।ਹੁਣ ਇਸ ਸਕੀਮ ਦੇ ਮਿਲ ਰਹੇ ਲਾਭ ‘ਤੇ ਭਾਰਤ ਸਰਕਾਰ ਵਲੋਂ ਰੋਕ ਲਗਾ ਦਿੱਤੀ ਗਈ ਹੈ।ਜਿੰਨਾਂ ਕਿਸਾਨਾਂ ਨੇ ਅਜੇ ਤੱਕ ਈ-ਕੇ ਵਾਈ ਸੀ ਨਹੀਂ ਕਰਵਾਈ ਉਹ ਘਰ ਬੈਠੇ ਹੀ ਪੀ.ਐਮ ਕਿਸਾਨ ਪੋਰਟਲ ‘ਤੇ ਆਪਣੇ ਆਧਾਰ ਖਾਤੇ ਨਾਲ ਲਿੰਕ ਮੋਬਾਇਲ ਨੰਬਰ ਰਾਹੀਂ ਆਪਣੀ ਈ-ਕੇ ਵਾਈ ਸੀ ਕਰ ਸਕਦੇ ਹਨ ਜਾਂ ਆਪਣੇ ਨਜ਼ਦੀਕੀ ਕਸਟਮਰ ਸਰਵਿਸ ਸੈਂਟਰ ‘ਤੇ ਜਾ ਕੇ ਬਾਇੳਮਿਟਰਿਕ ਵਿਧੀ ਰਾਹੀਂ ਵੀ ਈ-ਕੇ ਵਾਈ ਸੀ ਕਰਵਾਈ ਜਾ ਸਕਦੀ ਹੈ।ਸਕਦੇ ਹਨ।
ਇਸ ਤੋਂ ਇਲਾਵਾ ਇਸ ਸਕੀਮ ਦਾ ਲਾਭ ਲੈਣ ਲਈ ਲੈਂਡ ਸੀਡਿੰਗ ਹੋਣਾ ਵੀ ਲਾਜ਼ਮੀ ਹੋ ਗਿਆ ਹੈ।ਜਿੰਨਾਂ ਕਿਸਾਨਾਂ ਨੇ ਈ-ਕੇ ਵਾਈ ਸੀ ਕਰਵਾਉਣ ਦੇ ਬਾਵਜ਼ੂਦ ਵੀ ਇਸ ਸਕੀਮ ਦਾ ਲਾਭ ਮਿਲਣਾ ਬੰਦ ਹੋ ਗਿਆ ਹੈ।ਉਹ ਆਪਣੇ ਆਪਣੇ ਆਧਾਰ ਕਾਰਡ ਅਤੇ ਜ਼ਮੀਨ ਦੀ ਜਮਾਂਬੰਦੀ/ ਫਰਦ ਹਕੀਕਤ ਦੀ ਕਾਪੀ ਸਬੰਧਤ ਬਲਾਕ ਖੇਤੀਬਾੜੀ ਅਫਸਰ ਦਫਤਰ ਵਿਖੇ ਜਮ੍ਹਾਂ ਕਰਵਾ ਦੇਣ ਤਾਂ ਜੋ ਤਹਿਸੀਲ ਦਫਤਰ ਰਾਹੀਂ ਉਹਨਾਂ ਦੀ ਲੈਂਡ ਸੀਡਿੰਗ ਕਰਵਾਈ ਜਾ ਸਕੇ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਲੋਕਾਂ ਵਲੋਂ ‘1 ਅਕਤੂਬਰ ਇੱਕ ਸਾਥ ਇੱਕ ਘੰਟਾ ਸਵੱਛਤਾ ਲਈ ਕੀਤਾ ਗਿਆ ਸ਼੍ਰਮਦਾਨ’

ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਹੇਠ ਜਿਲ੍ਹਾ ਅੰਮ੍ਰਿਤਸਰ …