Saturday, August 1, 2026

ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਐਨ.ਸੀ.ਸੀ ਕੈਡਿਟਾਂ ਦੀ ਚੋਣ ਮੁਕੰਮਲ

ਸੰਗਰੂਰ, 7 ਜੂਨ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਸਾਲ 2023-24 ਲਈ ਐਨ.ਸੀ.ਸੀ ਨੇਵਲ ਵਿੰਗ ਦੇ ਕੈਡਿਟਾਂ ਦੀ ਚੋਣ ਪ੍ਰਕਿਰਿਆ ਬੀਤੇ ਦਿਨ ਹੀ 3 ਪੰਜਾਬ ਨੇਵਲ ਯੁਨਿਟ ਐਨ.ਸੀ.ਸੀ ਬਠਿੰਡਾ ਦੇ ਕਮਾਂਡਿੰਗ ਅਫਸਰ ਅਰਵਿੰਦ ਕੁਮਾਰ ਪਵਾਰ ਦੇ ਨਿਰਦੇਸ਼ਾਂ ਅਨੁਸਾਰ ਪੈਟੀ ਅਫਸਰ ਰਾਹੁਲ ਬੋਟਿਆਲ ਅਤੇ ਅਰਵਿੰਦ ਕੁਮਾਰ ਦੁਆਰਾ ਨੇਪਰੇ ਚਾੜ੍ਹੀ ਗਈ।ਇਸ ਪ੍ਰਕਿਰਿਆ ਵਿੱਚ ਅਫਸਰਾਂ ਵਲੋਂ ਲਿਖਤੀ ਟੈਸਟ ਨਾਲ-ਨਾਲ ਜਰਨਲ ਨਾਲਿਜ਼ ਅਤੇ ਸਰੀਰਕ ਯੋਗਤਾ ਦੇ ਟੈਸਟ ਲਏ ਗਏ।ਸਕੂਲ ਦੇ ਪ੍ਰਬੰਧਕ ਜਸਵੀਰ ਸਿੰਘ ਚੀਮਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਆਰਮਡ ਫੋਰਸਿਸ ਬਾਰੇ ਜਾਣਕਾਰੀ ਦਿੰਦਿਆਂ ਬੱਚਿਆਂ ਨੂੰ ਵੱਧ ਚੜ੍ਹ ਕੇ ਐਨ.ਸੀ.ਸੀ ਵਰਗੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ।ਇਸ ਮੌਕੇ ਮੈਡਮ ਕਿਰਨਪਾਲ ਕੌਰ, ਪ੍ਰਿੰਸੀਪਲ ਸੰਜੇ ਕੁਮਾਰ, ਏ.ਐਨ.ਓ ਕੇਵਲ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …