ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਾਤਾਵਰਣ ਦਿਵਸ ਸਬੰਧੀ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ‘ਚ ਵਿਸ਼ੇਸ਼
ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਉਨਾਂ ਕਿਹਾ ਕਿ ਵਧਦੇ ਤਾਪਮਾਨ ਕਾਰਣ ਮੌਸਮ ਵਿੱਚ ਆ ਰਹੀ ਤਬਦੀਲੀ ਭਿਆਨਕ ਖਤਰਿਆਂ ਦਾ ਸੰਕੇਤ ਹੈ।ਅਤਿ ਵਿਨਾਸ਼ਕਾਰੀ ਗਰਮੀ, ਨਾ ਸਹਿਣਯੋਗ ਸਰਦੀ ਅਤੇ ਬਹੁਤ ਜਿਆਦਾ ਬਰਫਬਾਰੀ ਆਉਣ ਵਾਲੇ ਸਮੇਂ ‘ਚ ਧਰਤੀ ‘ਤੇ ਮਨੁੱਖਾ ਜੀਵਨ ਲਈ ਵੱਡਾ ਖਤਰਾ ਹੈ।ਇਸ ਤੋਂ ਬਚਣ ਦਾ ਇੱਕੋ ਇੱਕ ਮਾਰਗ ਵੱਧ ਤੋਂ ਵੱਧ ਪੌਦੇ ਲਗਾਉਣਾ ਹੈ।ਪੌਦਿਆਂ ਨਾਲ ਹੀ ਵਾਤਾਵਰਣ ਸੰਤੁਲਨ ਰਹੇਗਾ ਅਤੇ ਤਾਪਮਾਨ ਵਿੱਚ ਵੀ ਕਮੀ ਆਏਗੀ।
ਡਾ. ਅੰਜ਼ਨਾ ਗੁਪਤਾ ਨੇ ਕਿਹਾ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਕੂਲ ਕੰਪਲੈਕਸ ਵਿੱਚ ਫਲਦਾਰ, ਫੂੱਲਦਾਰ, ਮੌਸਮੀ ਤੇ ਸਦਾਬਹਾਰ ਪੌਦੇ ਲਗਾਏ ਗਏ ਹਨ।ਵਿਦਿਆਰਥੀਆਂ ਵਲੋਂ ਇਸ ਸਮੇਂ ਵਾਤਾਵਰਣ ਸਬੰਧੀ ਸਵਾਲ ਜਵਾਬ ਅਤੇ ਭਾਸ਼ਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਅਤੇ ਹਰਿਆਵਲ ਅਤੇ ਵਾਤਾਵਰਣ ਬਚਾਉਣ ਦਾ ਸੰਦੇਸ਼ ਦੇਂਦੀ ਇੱਕ ਰੈਲੀ ਵੀ ਕੱਢੀ ਗਈ। ਮੁਕਾਬਲਿਆਂ ‘ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਇਨਾਮ ਦੇ ਕੇ ਸਨਮਾਨਿਤ ਕੀਤਾ।ਸਕੂਲ ਵਿੱਚ ਵਿਦਿਆਰਥੀਆਂ ਵਲੋਂ ਪੌਦੇ ਵੀ ਲਗਾਏ ਗਏ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media