Wednesday, October 14, 2026

ਛੀਨਾ ਨੇ ਕੇਂਦਰ ਸਰਕਾਰ ਵਲੋਂ ਝੋਨੇ ਤੇ ਹੋਰ ਫ਼ਸਲਾਂ ਦੀ ਐਮ.ਐਸ.ਪੀ ’ਚ ਵਾਧੇ ਦੀ ਸ਼ਲਾਘਾ

ਛੀਨਾ ਨੇ ਕੇਂਦਰ ਸਰਕਾਰ ਵਲੋਂ ਝੋਨੇ ਤੇ ਹੋਰ ਫ਼ਸਲਾਂ ਦੀ ਐਮ.ਐਸ.ਪੀ ’ਚ ਵਾਧੇ ਦੀ ਸ਼ਲਾਘਾ

ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੇ ਇੰਚਾਰਜ਼ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ’ਚ 143 ਰੁਪਏ ਦੇ ‘ਇਤਿਹਾਸਕ ਵਾਧੇ’ ਦੀ ਸ਼ਲਾਘਾ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਵਾਧਾ ਕਿਸਾਨਾਂ ਲਈ ਵੱਡੀ ਰਾਹਤ ਹੋਵੇਗਾ ਅਤੇ ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਪੱਖੀ ਨਜ਼ਰੀਏ ਨੂੰ ਦਰਸਾਉਦਾ ਹੈ।
ਉਨ੍ਹਾਂ ਕਿਹਾ ਕਿ ਝੋਨੇ ਸਮੇਤ ਵੱਖ-ਵੱਖ ਸਾਉਣੀ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਬੀਤੇ ਦਿਨੀਂ 2023-24 ਦੇ ਅਗਲੇ ਸੀਜ਼ਨ ਲਈ ਆਰਥਿਕ ਮਾਮਲੇ ਕਮੇਟੀ (ਸੀ.ਸੀ.ਈ.ਏ) ਨੇ ਲਿਆ ਸੀ।ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਮੇਸ਼ਾਂ ਵਚਨਬੱਧ ਹੈ ਅਤੇ ਇਸ ਵਾਧੇ ਨਾਲ ਕਿਸਾਨਾਂ ਦੇ ਚਿਹਰਿਆਂ ’ਤੇ ਖੁਸ਼ੀ ਦੀ ਲਹਿਰ ਹੈ, ਕਿਉਂਕਿ ਫਸਲਾਂ ਦੀ ਪੈਦਾਵਾਰ ਦੀ ਲਾਗਤ ਵਧੀ ਹੈ ਅਤੇ ਇਹ ਵਾਧਾ ਇਸ ਦੀ ਭਰਪਾਈ ਕਰਨ ’ਚ ਸਹਾਈ ਸਿੱਧ ਹੋਵੇਗਾ।ਇਸੇ ਤਰਾਂ ਬਾਜ਼ਰਾ, ਰਾਗੀ, ਮੱਕੀ, ਮੂੰਗਫਲੀ ਅਤੇ ਮੂੰਗੀ ਵਰਗੇ ਬਾਜਰੇ ਲਈ ਘੱਟੋ-ਘੱਟ ਸਮਰਥਨ ਮੁੱਲ ’ਚ ਵਾਧਾ ਕਿਸਾਨਾਂ ਨੂੰ ਹੋਰ ਫ਼ਾਇਦਾ ਪਹੁੰਚਾਏਗਾ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …