ਛੇਹਰਟਾ, 20 ਦਸੰਬਰ (ਕੁਲਦੀਪ ਸਿੰਘ ਨੋਬਲ) – ਸਿੱਖ ਕੌਮ ਦੇ ਮਹਾਨ ਜਰਨੈਲ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂਦਆਰਾ ਪ੍ਰਬੰਧਕ ਕਮੇਟੀ [ਰਜਿ:] ਨਾਨਕਪੁਰਾ ਛੇਹਰਟਾ ਵੱਲੋ 23 ਦਸੰਬਰ ਦਿਨ ਮੰਗਲਵਾਰ ਨੂੰ ਗੁਰੂਦੁਆਰਾ ਬਾਬਾ ਜੀਵਨ ਸਿੰਘ [ਨਾਨਕਪੁਰਾ] ਪਿੰਡ ਗੁਰੂ ਕੀ ਵਡਾਲੀ ਵਿੱਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਗੁ: ਸਾਹਿਬ ਦੇ ਮੁੱਖ ਸੇਵਾਦਾਰ ਜਥੇ: ਬਾਬਾ ਤਾਰਾ ਸਿੰਘ ਅਤੇ ਜਨਰਲ ਸਕੱਤਰ ਜਥੇ: ਪਰਮਜੀਤ ਸਿੰਘ ਵਡਾਲੀ ਨੇ ਮੇਲੇ ਦੀਆਂ ਤਿਆਰੀਆ ਸਬੰਧੀ ਰੱਖੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਇਸ ਸ਼ਹੀਦੀ ਜੋੜ ਮੇਲੇ ਵਿੱਚ ਮਹਾਨ ਸਖਸ਼ੀਅਤਾਂ ਸ਼ੰਤ ਮਹਾਪੁਰਸ਼ ਬਾਬਾ ਗੁਰਦੇਵ ਸਿੰਘ ਕੁੱਲੀਵਾਲੇ, ਬਾਬਾ ਭਜਨ ਸਿੰਘ [ਭਲਵਾਨ] ਬਾਬਾ ਚਤਰ ਸਿੰਘ ਜੀ ਢਾਬਸਰ ਵਾਲੇ, ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ, ਬਾਵਾ ਸਿੰਘ ਗੁਮਾਨਪੁਰਾ ਪਹੁੰਚਣਗੇ ਤੇ ਇਸ ਸ਼ਹੀਦੀ ਜੋੜ ਮੇਲੇ ਵਿਚ ਪ੍ਰਸਿੱਧ ਰਾਗੀ, ਢਾਡੀ ਤੇ ਕਵਿਸ਼ਰੀ ਜਥੇ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਤੇ ਸ਼ਾਮ ਨੂੰ ਨਾਮਵਰ ਕਬੱਡੀ ਟੀਮਾਂ ਵਿਚਕਾਰ ਖੇਡ ਮੁਕਾਬਲੇ ਵੀ ਹੋਣਗੇ।ਬਾਬਾ ਤਾਰਾ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਜੋੜ ਮੇਲੇ ਵਿਚ ਵੱਧ-ਚੜ ਕਿ ਹਾਜ਼ਰੀ ਭਰਨ ਦੀ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।ਇਸ ਮੋਕੇ ਬਾਬਾ ਧਾਰ ਸਿੰਘ, ਬਾਬਾ ਜਗੀਰ ਸਿੰਘ, ਬਾਬਾ ਮਨਜੀਤ ਸਿੰਘ, ਬਾਬਾ ਜਸਬੀਰ ਸਿੰਘ, ਨਿਰਵੈਰ ਸਿੰਘ ਪੱਪੂ, ਬਾਬਾ ਬਲਵਿੰਦਰ ਸਿੰਘ, ਸਤਨਾਮ ਸਿੰਘ, ਹਰਭਜਨ ਸਿੰਘ, ਗੁਰਮੁੱਖ ਸਿੰਘ ਬਿੱਲਾ, ਬਾਪੂ ਮਹਿੰਦਰ ਸਿੰਘ, ਗੁਰਜੀਤ ਸਿੰਘ ਸੰਧੂ, ਬਾਵਾ ਸਿੰਘ ਬੱਬੂ, ਡਾ. ਅਜੀਤ ਸਿੰਘ ਆਦਿ ਮੌਜੂਦ ਸਨ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …