ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਪ੍ਰਸਿੱਧ ਸਿੱਖਿਆ ਸ਼ਾਸਤਰੀ, ਸਮਾਜ ਸ਼ਾਸਤਰੀ ਅਤੇ ਨੈਸ਼ਨਲ ਹਾਈਡਰੋ ਪਾਵਰ ਕਾਰਪੋਰੇਸ਼ਨ, ਭਾਰਤ ਸਰਕਾਰ ਦੇ
ਬਿਜਲੀ ਮੰਤਰਾਲੇ ਵਿੱਚ ਸੁਤੰਤਰ ਨਿਰਦੇਸ਼ਕ ਡਾ: ਅਮਿਤ ਕਾਂਸਲ ਦੀ ਕੇਂਦਰੀ ਯੂਨੀਵਰਸਿਟੀ ਇਗਨੂੰ ਨਵੀਂ ਦਿੱਲੀ ਵਿਖੇ ਅਕਾਦਮਿਕ ਕੌਂਸਲ `ਚ ਨਿਯੁੱਕਤੀ ਹੋਣ ‘ਤੇ ਖੇਤਰ ਵਿੱਚ ਖੁਸ਼ੀ ਦੀ ਲਹਿਰ ਹੈ।ਡਾ: ਅਮਿਤ ਕਾਂਸਲ ਨੇ ਦੱਸਿਆ ਕਿ ਕੇਂਦਰੀ ਯੂਨੀਵਰਸਿਟੀ ਇਗਨੂੰ ਵਿਸ਼ਵ ਦੀ ਸਭ ਤੋਂ ਵੱਡੀ ਯੂਨੀਵਰਸਿਟੀ ਹੈ, ਜਿਸ ਦੀ ਸਥਾਪਨਾ ਭਾਰਤ ਸਰਕਾਰ ਵਲੋਂ 1985 ਵਿੱਚ ਸੰਸਦ ਦੇ ਇੱਕ ਐਕਟ ਰਾਹੀਂ ਕੀਤੀ ਗਈ ਸੀ।ਇਸ ਰਾਹੀਂ ਦੇਸ਼ ਦੇ ਪੇਂਡੂ ਅਤੇ ਦੂਰ-ਦੁਰਾਡੇ ਖੇਤਰਾਂ ਦੇ ਲੱਖਾਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਮਿਲਿਆ ਹੈ ਅਤੇ ਖੁਸ਼ੀ ਦੀ ਗੱਲ ਹੈ ਕਿ ਇਗਨੂੰ ਦਾ ਉਚ ਸਿੱਖਿਆ ਅਧਿਐਨ ਕੇਂਦਰ-2299 ਪਹਿਲਾਂ ਹੀ ਸ਼ਹੀਦ ਊਧਮ ਦੇ ਜਨਮ ਸਥਾਨ ਸੁਨਾਮ ਵਿੱਚ ਨਿਰਮਾਨ ਅਧੀਨ ਕੈਂਪਸ ਰਾਹੀਂ ਸੇਵਾਵਾਂ ਦੇ ਰਿਹਾ ਹੈ।ਡਾ. ਅਮਿਤ ਕਾਂਸਲ ਵਲੋਂ ਦੇਸ਼ ਅਤੇ ਲੋਕ ਸੇਵਾ ਨੂੰ ਮੁੱਖ ਰੱਖਦਿਆਂ ਇਹ ਨਿਯੁੱਕਤੀ ਇਗਨੂੰ ਦੇ ਮਾਨਯੋਗ ਵਾਈਸ-ਚਾਂਸਲਰ ਪ੍ਰੋਫੈਸਰ ਨਾਗੇਸ਼ਵਰ ਰਾਓ ਵਲੋਂ ਕੀਤੀ ਗਈ ਹੈ।ਉਨ੍ਹਾਂ ਨੇ ਇਗਨੂੰ ਦੇ ਵਾਈਸ-ਚਾਂਸਲਰ ਪ੍ਰੋਫੈਸਰ ਰਾਓ ਨਾਲ ਵਿਸ਼ੇਸ਼ ਇਗਨੂੰ ਹੈਡਕੁਆਰਟਰ ਵਿਖੇ ਮੁਲਾਕਾਤ ਕੀਤੀ ਅਤੇ ਇਸ ਨਿਯੁੱਕਤੀ ਲਈ ਉਨ੍ਹਾਂ ਦਾ ਧੰਨਵਾਦ ਕੀਤਾ।ਡਾ: ਕਾਂਸਲ ਨੇ ਕਿਹਾ ਕਿ ਉਨ੍ਹਾਂ ਨੂੰ ਮਿਲੀ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਸਮਾਜ ਦੀ ਆਖਰੀ ਕਤਾਰ ਤੱਕ ਖੜ੍ਹੇ ਹਰ ਵਿਅਕਤੀ ਨੂੰ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਮਿਲੇ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media