Monday, July 20, 2026

ਬਿਜਲੀ ਸੁਧਾਰ ਸਬੰਧੀ ਐਸ.ਡੀ.ਓ ਸਮਰਾਲਾ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ

ਸਮਰਾਲਾ 8 ਜੂਨ (ਇੰਦਰਜੀਤ ਸਿੰਘ ਕੰਗ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ‘ਤੇ ਲੁਧਿਆਣਾ ਜ਼ਿਲ੍ਹਾ ਦੇ ਪ੍ਰਧਾਨ ਸੰਤੋਖ ਸਿੰਘ ਨਾਗਰਾ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਦੇ ਨਾਂ ਪੀ.ਐਸ.ਪੀ.ਸੀ.ਐਲ ਦੇ ਇੰਜ: ਪ੍ਰੀਤ ਸਿੰਘ ਐਸ.ਡੀ.ਓ (ਸ਼ਹਿਰੀ) ਸਮਰਾਲਾ ਨੂੰ ਮੰਗ ਪੱਤਰ ਦਿੱਤਾ ਗਿਆ।ਕਿਸਾਨ ਆਗੂ ਨਾਗਰਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ‘ਤੇ ਪਾਵਰਕਾਮ ਦਾ ਪੂਰੀ ਤਰ੍ਹਾਂ ਨਿੱਜੀਕਰਨ ਕਰਨ ਦੇ ਰਸਤੇ ‘ਤੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਖੱਪਤਕਾਰਾਂ ਦੇ ਘਰਾਂ ਵਿੱਚ ਪ੍ਰੀਪੇਡ/ਸਮਾਰਟ ਮੀਟਰ ਲਗਾਉਣ ਦਾ ਫੈਸਲਾ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਮੌਕੇ ਦਲਜੀਤ ਸਿੰਘ ਸਿੱਧੂ, ਮਲਵਿੰਦਰ ਸਿੰਘ, ਨਿਰਮਲ ਸਿੰਘ, ਕੁਲਵਿੰਦਰ ਸਿੰਘ, ਯਾਦਵਿੰਦਰ ਸਿੰਘ ਯਾਦੂ, ਪਿਆਰਾ ਸਿੰਘ, ਗੁਰਮੇਲ ਸਿੰਘ, ਜਰਨੈਲ ਸਿੰਘ, ਸੁਖਵਿੰਦਰ ਸਿੰਘ ਭਗਵਾਨਪੁਰਾ, ਰੁਲਦਾ ਸਿੰਘ, ਅਵਤਾਰ ਸਿੰਘ, ਜਗਤਾਰ ਸਿੰਘ ਕੁਲਵਿੰਦਰ ਸਿੰਘ ਨੋਕਵਾਲ ਆਦਿ ਹਾਜ਼ਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …