Monday, June 24, 2024

ਛੇਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ `ਤੇ ਬਾਬਾ ਬੁੱਢਾ ਵੰਸ਼ਜ਼ ਨੇ ਜਗਾਏ ਦੇਸੀ ਘਿਓ ਦੇ ਦੀਵੇ

ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ) – ਪ੍ਰੋ: ਬਾਬਾ ਨਿਰਮਲ ਸਿੰਘ ਰੰਧਾਵਾ ਸਪੁੱਤਰ ਸੰਤ ਅਮਰੀਕ ਸਿੰਘ ਰੰਧਾਵਾ ਮੁੱਖੀ ਸੰਪਰਦਾ ਬਾਬਾ ਬੁੱਢਾ ਵੰਸ਼ਜ਼ ਗੁਰੂ ਕੇ ਹਾਲੀ ਰੰਧਾਵੇ ਗੁਰੂ ਕੀ ਵਡਾਲੀ-ਛੇਹਰਟਾ ਵਲੋਂ ਸੰਗਤਾਂ ਨੂੰ ਜਪੁਜੀ ਸਾਹਿਬ ਦੇ ਪਾਠ ਅਤੇ ਵਾਹਿਗੁਰੂ ਦਾ ਜਾਪ ਕਰਵਾਇਆ ਗਿਆ।ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 428ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਰਾਤ 12.20 `ਤੇ ਗੁਰੂ ਕੀ ਵਡਾਲੀ ਵਿਖੇ ਲੰਗਰ ਹਾਲ ਬਾਬਾ ਖੜਕ ਸਿੰਘ ਛੱਤ `ਤੇ 4 ਜੂਨ ਦੀ ਰਾਤ ਨੂੰ ਦੀਵਾਨ ਦੀ ਸਮਾਪਤੀ ਦੀ ਅਰਦਾਸ ਅਤੇ ਹੁਕਮਨਾਮੇ ਤੋਂ ਬਾਅਦ 428 ਘਿਓ ਦੇ ਦੀਵਿਆਂ ਦੀ ਅਕ੍ਰਿਤੀ “428 ਸਾਲਾ ਪ੍ਰਕਾਸ਼ ਪੁਰਬ” ਬਣਾ ਕੇ ਘਿਓ ਦੇ ਦੀਵੇ ਜਗਾਏ ਗਏ।
ਇਸ ਮੋਕੇ ਬਾਬਾ ਰਘਬੀਰ ਸਿੰਘ ਰੰਧਾਵਾ, ਭਾਈ ਗੁਰਦੇਵ ਸਿੰਘ, ਭਾਈ ਸੰਤਾ ਸਿੰਘ, ਭਾਈ ਹਰਜਿੰਦਰ ਸਿੰਘ ਗਿੱਲ, ਭਾਈ ਸ਼ਮਸ਼ੇਰ ਸਿੰਘ, ਐਡਵੋਕੇਟ ਪਰਮਜੀਤ ਸਿੰਘ ਤੇਗ, ਭਾਈ ਨਿਰਮਲ ਸਿੰਘ ਗਿੱਲ, ਭਾਈ ਬਿਅੰਤ ਸਿੰਘ ਮਾਨ ਆਦਿ ਹਾਜ਼ਰ ਸਨ।

Check Also

‘ਅਧਿਆਪਕ ਦੀ ਤਿਆਰੀ’ ਵਿਸ਼ੇ ’ਤੇ ਆਨਲਾਈਨ ਲੈਕਚਰ ਕਰਵਾਇਆ

ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵੱਲੋਂ ਜੀ.ਐਚ.ਜੀ …