ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ) – ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਵੱਲੋਂ ਤਹਿਸੀਲ ਅੰਮ੍ਰਿਤਸਰ-1, 2 ਅਤੇ 3 ਦੀ
ਅਚਨਚੇਤ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਆਪਣੀ ਡਿਊਟੀ ਦੇ ਹਾਜ਼ਰ ਹੋਣ ਅਤੇ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਖੱਜ਼ਲ ਖੁਆਰ ਨਾ ਹੋਣ ਦੇਣ।
ਈ.ਟੀ.ਓ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ, ਜਿੰਨਾਂ ਨੇ ਧਿਆਨ ਵਿੱਚ ਲਿਆਂਦਾ ਕਿ ਹਲਫੀਆ ਬਿਆਨ ਜਾਰੀ ਕਰਨ ਵਾਲੇ ਕਾਉਂਟਰ ਦੀ ਗਿਣਤੀ ਇੱਕ ਹੀ ਹੈ।ਲੋਕਾਂ ਦੀ ਮੁਸ਼ਕਲ ਨੂੰ ਧਿਆਨ ਵਿੱਚ ਰੱਖਦੇ ਹੋਏ ਈ.ਟੀ.ਓ ਨੇ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਹਲਫੀਆ ਬਿਆਨ ਜਾਰੀ ਕਰਨ ਵਾਲੇ ਕਾਉਂਟਰਾਂ ਦੀ ਗਿਣਤੀ ਤੁਰੰਤ ਵਧਾਈ ਜਾਵੇ।ਉਨ੍ਹਾਂ ਕਿਹਾ ਕਿ ਲੋਕ ਤੜਕਸਾਰ ਹੀ ਆਪਣਾ ਸਮਾਂ ਕੱਢ ਕੇ ਕੰਮ ਕਰਵਾਉਣ ਆਉਂਦੇ ਹਨ ਅਤੇ ਉਨ੍ਹਾਂ ਦਾ ਕੰਮ ਸਮੇਂ ਸਿਰ ਹੋਣਾ ਚਾਹੀਦਾ ਹੈ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media