ਸਮਰਾਲਾ, 9 ਜੂਨ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਕੇਂਦਰ ਸਰਕਾਰ ਨੇ ਸਾਊਣੀਆਂ ਦੀਆਂ ਫਸਲਾਂ ਦੇ ਸਮੱਰਥਨ ਮੁੱਲ ਐਲਾਨ ਕੀਤੇ ਹਨ, ਜਿਸ ਵਿੱਚ ਝੋਨੇ
ਦੀ ਫਸਲ ਲਈ 143 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।ਮੱਕੀ ਦੀ ਫਸਲ ਉਤੇ ਵਾਧਾ ਕਰਕੇ 2090 ਰੁਪਏ ਪ੍ਰਤੀ ਕੁਇੰਟਲ ਮਿਥਿਆ ਗਿਆ ਹੈ।ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਅਤੇ ਬਲਾਕ ਸਮਰਾਲਾ ਦੇ ਪ੍ਰਧਾਨ ਗੁਰਸੇਵਕ ਸਿੰਘ ਮੰਜਾਲੀਆਂ ਨੇ ਕਿਹਾ ਕਿ ਬੀ.ਕੇ.ਯੂ (ਲੱਖੋਵਾਲ) ਕੇਂਦਰ ਸਰਕਾਰ ਇਸ ਵਾਧੇ ਨੂੰ ਮੂਲੋ ਨਕਾਰਦੀ ਹੈ, ਕਿਉਂਕਿ ਇਸ ਵਾਧੇ ਨਾਲ ਕਿਸਾਨਾਂ ਦੇ ਵਧੇ ਖਰਚੇ ਵੀ ਪੂਰੇ ਨਹੀਂ ਹੋਣੇ।ਉਨ੍ਹਾਂ ਕਿਹਾ ਕਿ ਜਦੋਂ ਤੱਕ ਸਵਾਮੀਨਾਥਨ ਕਮੇਟੀ ਦੀ ਖੇਤੀ ਲਾਗਤ ਅਤੇ ਮੁੱਲ ਕਮਿਸ਼ਨ ਅਨੁਸਾਰ ਭਾਅ ਨਹੀਂ ਮਿਥੇ ਜਾਂਦੇ ਉਦੋਂ ਤੱਕ ਕਿਸਾਨਾਂ ਨੂੰ ਕਦੀ ਵੀ ਲਾਹੇਵੰਦੇ ਭਾਅ ਨਹੀਂ ਮਿਲਣੇ।ਉਨ੍ਹਾਂ ਅੱਗੇ ਕਿਹਾ ਕਿ ਅਜਕਲ ਮੰਡੀਆਂ ਵਿੱਚ ਮੱਕੀ ਦੀ ਫਸਲ ਆ ਰਹੀ ਹੈ, ਪ੍ਰੰਤੂ ਮੰਡੀਆਂ ਵਿੱਚ ਕਿਸਾਨਾਂ ਦੀ ਪੂਰੀ ਤਰ੍ਹਾਂ ਲੁੱਟ ਕੀਤੀ ਜਾ ਰਹੀ ਹੈ ਅਤੇ ਮੱਕੀ 1500 ਤੋਂ 1700 ਰੁਪਏ ਦੇ ਵਿਚਕਾਰ ਖਰੀਦੀ ਜਾ ਰਹੀ ਹੈ।ਕਿਸਾਨਾਂ ਉਪਰ ਬੇਰਹਿਮੀ ਨਾਲ ਲਾਠੀਚਾਰਜ਼ ਦੀ ਬੀ.ਕੇ.ਯੂ (ਲੱਖੋਵਾਲ) ਸਖਤ ਨਿੰਦਾ ਕਰਦਿਆਂ ਪੁਲਿਸ ਅਧਿਕਾਰੀਆਂ ‘ਤੇ ਸਖਤ ਕਾਰਵਾਈ ਦੀ ਮੰਗ ਕਰਦੀ ਹੈ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media