
ਛੇਹਰਟਾ, 20 ਦਸੰਬਰ (ਕੁਲਦੀਪ ਸਿੰਘ ਨੋਬਲ) – ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਹਲਕਾ ਅਟਾਰੀ ਦੇ ਪਿੰਡ ਮਾਹਲ ਸਵਿੱਸ ਸਿਟੀ ਕਲੋਨੀ ਦੇ ਪਤਵੰਤਿਆਂ ਤੇ ਅਕਾਲੀ ਵਰਕਰਾਂ ਦੀ ਮੀਟਿੰਗ ਡੇਰਾ ਬਾਬਾ ਦਰਸ਼ਨ ਸਿੰਘ ਘੰਣੂਪੁਰ ਵਿਖੇ ਹੋਈ, ਜਿਸ ਵਿਚ ਐਸ ਸੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੈਂਬਰ ਵਰਕਿੰਗ ਕਮੇਟੀ ਸਵਿੰਦਰ ਸਿੰਘ ਬਿੱਟੂ ਕੋਹਾਲੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 21 ਦਸੰਬਰ 2014 ਦਿਨ ਐਤਵਾਰ ਨੂੰ ਮਾਨਾਂਵਾਲਾ ਕਲਾਂ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਰੰਘਰੇਟੇ ਗੁਰੂ ਕੇ ਬੇਟੇ) ਦੀ ਸ਼ਹੀਦੀ ਸਮਾਗਮ ਤੇ ਪੁੱਜ ਰਹੀਆਂ ਸੰਗਤਾਂ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਬਿੱਟੂ ਕੋਹਾਲੀ ਨੇ ਕਿਹਾ ਕਿ ਇਸ ਸਮਾਗਮ ਦੀ ਅਗਵਾਈ ਪੰਜਾਬ ਦੇ ਕੈਬਿਨੇਟ ਮੰਤਰੀ ਅਤੇ ਐਸਸੀਬੀਸੀ ਦੇ ਪੰਜਾਬ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਕਰ ਰਹੇ ਹਨ। ਇਸ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਨਾਲ ਕੈਬਿਨੇਟ ਮੰਤਰੀ ਬਿਕ੍ਰਮ ਸਿੰਘ ਮਜੀਠੀਆ, ਕੈਬਿਨੇਟ ਮੰਤਰੀ ਚੂੰਨੀ ਲਾਲ ਭਗਤ ਅਤੇ ਹੋਰ ਸੰਸਦ ਮੈਂਬਰ ਸੰਸਦੀ ਸਕੱਤਰਾਂ ਅਤੇ ਵਿਧਾਇਕਾਂ ਸਮੇਤ ਹੋਰ ਕਈ ਉੱਘੀਆਂ ਰਾਜਸੀ, ਧਾਰਮਿਕ ਅਤੇ ਸਮਾਜਿਕ ਸਖਸ਼ੀਅਤਾਂ ਭਾਈ ਜੈਤਾ (ਬਾਬਾ ਜੀਵਨ ਸਿੰਘ ਜੀ) ਨੂੰ ਸ਼ਰਧ ਦੇ ਫੁੱਲ ਭੇਂਟ ਕਰਨਗੀਆਂ।ਇਸ ਮੌਕੇ ਤੇ ਹਰਜਿੰਦਰ ਸਿੰਘ, ਧਰਮਿੰਦਰ ਸਿੰਘ, ਦਿਲਬਾਗ ਸਿੰਘ, ਬਲਜਿੰਦਰ ਸਿੰਘ, ਗੁਰਪਿੰਦਰ ਸਿੰਘ, ਗੁਰਦੀਪ ਸਿੰਘ, ਰਣਜੀਤ ਸਿੰਘ, ਕੁਲਦੀਪ ਸਿੰਘ, ਲਵਪ੍ਰੀਤ ਸਿੰਘ, ਆਦਿ ਮੈਂਬਰ ਮੌਜੂਦ ਸਨ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media