39 ਲਾਭਪਾਤਰੀਆਂ ਨੇ 8 ਭਲਾਈ ਯੋਜਨਾਵਾਂ ਤਹਿਤ ਕਰਵਾਈ ਰਜਿਸਟ੍ਰੇਸ਼ਨ
ਸੰਗਰੂਰ, 9 ਜੂਨ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸਾਸ਼ਨ ਦੇ ਨਿਰਦੇਸ਼ਾਂ ਤਹਿਤ ਰੇਹੜੀ ਫੜੀ ਵਾਲਿਆਂ ਦੇ ਪਰਿਵਾਰਾਂ ਨੂੰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ
ਲਾਭ ਮੁਹੱਈਆ ਕਰਵਾਉਣ ਅਤੇ ਕੇਂਦਰ ਸਰਕਾਰ ਦੀਆਂ ਇਨ੍ਹਾਂ ਭਲਾਈ ਯੋਜਨਾਵਾਂ ਬਾਰੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਦਫ਼ਤਰ ਨਗਰ ਕੌਂਸਲ ਸੁਨਾਮ ਵਿਖੇ ਕੈਂਪ ਦਾ ਆਯੋਜਨ ਕੀਤਾ ਗਿਆ।ਕਾਰਜ਼ਸਾਧਕ ਅਫ਼ਸਰ ਅੰਮ੍ਰਿਤ ਲਾਲ ਨੇ ਦੱਸਿਆ ਕਿ ਕੈਂਪ ਦੌਰਾਨ ਲਾਭਪਾਤਰੀਆਂ ਨੂੰ ਭਾਰਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਪ੍ਰਧਾਨ ਮੰਤਰੀ ‘ਸਵਨਿਧੀ ਸੇ ਸਮਰਿਧੀ’ ਯੋਜਨਾ ਅਧੀਨ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ, ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਯੋਜਨਾ, ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ, ਪ੍ਰਧਾਨ ਮੰਤਰੀ ਜਨ ਧਨ ਯੋਜਨਾ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪ੍ਰਧਾਨ ਮੰਤਰੀ ਜਨਨੀ ਸੁਰੱਖਿਆ ਯੋਜਨਾ ਅਤੇ ਬੀ.ਓ.ਸੀ ਡਬਲਿਊ ਯੋਜਨਾ ਅਧੀਨ ਸਬੰਧਤ ਵਿਭਾਗਾਂ ਵਲੋਂ ਲਾਭ ਦੇਣ ਲਈ ਰਜਿਸਟਰੇਸ਼ਨ ਕੀਤੀ ਗਈ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਦੀਆਂ ਹਦਾਇਤਾਂ ਤੇ ਇਸ ਯੋਜਨਾ ਅਧੀਨ ਉਨ੍ਹਾਂ ਲਾਭਪਾਤਰੀਆਂ ਨੂੰ ਲਿਆਉਣ ਲਈ ਉਪਰਾਲੇ ਜਾਰੀ ਹਨ, ਜਿਹੜੇ ਹਾਲੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ। ਕਾਰਜ਼ਸਾਧਕ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਤਹਿਤ 39 ਲਾਭਪਾਤਰੀਆਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਰਜਿਸਟਰਡ ਕੀਤਾ ਗਿਆ।
ਇਸ ਮੌਕੇ ਸੁਭਮ ਬਾਂਸਲ ਸੀ.ਐਮ.ਐਮ, ਗੁਰਮੀਤ ਸਿੰਘ ਬਾਲੀਆਂ ਜੇ.ਈ-ਕਮ-ਨੋਡਲ ਅਫਸਰ, ਜਸਨਪ੍ਰੀਤ ਸਿੰਘ ਜੇ.ਈ ਅਤੇ ਕਿਰਨਦੀਪ ਸਹੋਤਾ ਵਲੋਂ ਵੀ ਪੂਰਨ ਸਹਿਯੋਗ ਦਿੱਤਾ ਗਿਆ।
Punjab Post Daily Online Newspaper & Print Media