Sunday, December 22, 2024

ਪਹਿਲਾ ਯੁੱਧ ਫ਼ਤਹਿ ਕਰਨ ਦੀ ਯਾਦ ਵਿੱਚ ਨਗਰ ਕੀਰਤਨ – ਗੁਰਮਤਿ ਸਮਾਗਮ ਅੱਜ

ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ 11 ਜੂਨ ਨੂੰ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਸਬੰਧੀ ਕੱਲ ਗੁਰਦੁਆਰਾ ਸ਼ਹੀਦ ਗੰਜ਼ ਬਾਬਾ ਦੀਪ ਸਿੰਘ ਜੀ ਤੋਂ ਸਜਾਏ ਗਏ ਵਿਸ਼ੇਸ਼ ਨਗਰ ਕੀਰਤਨ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …