Thursday, August 27, 2026

ਪਿੰਗਲਵਾੜਾ ਸੰਸਥਾ ਦੀ 65ਵੀਂ ਲੜਕੀ ਦਾ ਅਨੰਦ ਕਾਰਜ਼ – ਡਾ. ਇੰਦਰਜੀਤ ਕੌਰ ਨੇ ਦਿੱਤਾ ਆਸ਼ੀਰਵਾਦ

ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਬੱਸ ਸਟੈਂਡ ਨੇੜਲੇ ਮੁੱਖ ਦਫਤਰ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਗਲਵਾੜਾ ਪਰਿਵਾਰ ਦੀ ਲੜਕੀ ਗੀਤਾ ਦਾ ਆਨੰਦ ਕਾਰਜ਼ ਕੀਤਾ ਗਿਆ।ਸਿਮਰਜੀਤ ਸਿੰਘ ਸਪੁੱਤਰ ਹਰਜੀਤ ਸਿੰਘ ਵਾਸੀ ਜਵਾਹਰ ਕਲੋਨੀ ਫਰੀਦਾਬਾਦ ਨਾਲ ਅੱਜ ਮੁੱਖ ਦਫਤਰ ਪਿੰਗਲਵਾੜਾ ਵਿਖੇ ਹੋਇਆ।ਪਿੰਗਲਵਾੜਾ ਸੰਸਥਾ ਦੀ ਲੜਕੀ ਦਾ ਇਹ 65ਵਾਂ ਆਨੰਦ ਕਾਰਜ਼ ਹੈ।
ਪਿੰਗਲਵਾੜਾ ਸੰਸਥਾ ਮੁਖੀ ਡਾ. ਇੰਦਰਜੀਤ ਕੌਰ, ਆਨਰੇਰੀ ਸਕੱਤਰ ਮੁਖਤਾਰ ਸਿੰਘ ਗੋਰਾਇਆ, ਰਾਜਬੀਰ ਸਿੰਘ ਮੈਂਬਰ, ਹਰਜੀਤ ਸਿੰਘ ਅਰੌੜਾ ਮੈਂਬਰ, ਬੀਬੀ ਪ੍ਰੀਤਇੰਦਰਜੀਤ ਕੌਰ ਮੈਂਬਰ, ਕਰਨਲ ਦਰਸ਼ਨ ਸਿੰਘ ਬਾਵਾ, ਪ੍ਰਸ਼ਾਸਕ, ਪਰਮਿੰਦਰਜੀਤ ਸਿੰਘ ਭੱਟੀ ਸਹਿ ਪ੍ਰਸ਼ਾਸ਼ਕ ਅਤੇ ਸਰਦਾਰਨੀ ਸੁਰਿੰਦਰ ਕੌਰ ਭੱਟੀ, ਬਖਸ਼ੀਸ਼ ਸਿੰਘ ਪ੍ਰਸ਼ਾਸ਼ਕ ਮਾਨਾਂਵਾਲਾ ਅਤੇ ਸਰਦਾਰਨੀ ਹਰਮਿੰਦਰ ਕੌਰ, ਜੈ ਸਿੰਘ ਸਹਿ ਪ੍ਰਸ਼ਾਸ਼ਕ ਮਾਨਾਂਵਾਲਾ, ਤਿਲਕ ਰਾਜ ਜਨਰਲ ਮੈਨੇਜਰ, ਰਜਿੰਦਰਪਾਲ ਸਿੰਘ ਡਾਇਰੈਕਟਰ ਡੈਫ ਸਕੂਲ, ਗੁਲਸ਼ਨ ਰੰਜਨ ਸੋਸ਼ਲ ਵਰਕਰ, ਹਰਪਾਲ ਸਿੰਘ ਕੇਅਰ ਟੇਕਰ, ਨਰਿੰਦਰਪਾਲ ਸਿੰਘ ਸੋਹਲ ਅਤੇ ਹੋਰ ਸਖਸ਼ੀਅਤਾਂ ਨੇ ਸੁਭਾਗ ਜੋੜੀ ਨੂੰ ਆਸ਼ੀਰਵਾਦ ਦਿੱਤਾ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …