ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰੀ ਗ੍ਰਹਿ ਮੰਤਰੀ ਮਾਨਯੋਗ ਅਮਿਤ ਸ਼ਾਹ ਤਖਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਦੇੜ ਵਿਖੇ ਨਤਮਸਤਕ ਹੋਏ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਏਅਰਪੋਰਟ ਤੋਂ ਤਖ਼ਤ ਸੱਚਖੰਡ ਸਾਹਿਬ ਵਿਖੇ ਗੁਰਦੁਆਰਾ ਸੱਚਖੰਡ ਬੋਰਡ ਦੇ ਪਸ਼ਾਸ਼ਨਿਕ ਅਧਿਕਾਰੀ ਡਾ. ਪਰਵਿੰਦਰ ਸਿੰਘ ਪਸਰੀਚਾ, ਮਨਜਿੰਦਰ ਸਿੰਘ ਸਿਰਸਾ ਸੀਨੀਅਰ ਭਾਜਪਾ ਨੇਤਾ ਅਤੇ ਜਸਬੀਰ ਸਿੰਘ ਧਾਮ ਨੇ ਉਨ੍ਹਾਂ ਨੂੰ ‘ਜੀ ਆਇਆ’ ਕਿਹਾ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਡਿਪਟੀ ਮੁੱਖ ਮੰਤਰੀ ਮਹਾਰਾਸ਼ਟਰ ਦਵਿੰਦਰ ਫੜਨਵੀਸ, ਪ੍ਰਤਾਪ ਰਾਵ ਚਿਖਲੀਕਰ ਐਮ.ਪੀ ਨਾਦੇੜ, ਭਾਜਪਾ ਦੇ ਕੌਮੀ ਤੇ ਸੂਬਾ ਪੱਧਰ ਦੇ ਆਗੂਆਂ ਸਮੇਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਇਸ ਇਤਿਹਾਸਕ ਅਸਥਾਨ ‘ਤੇ ਮੱਥਾ ਟੇਕਿਆ ਤੇ ਗੁਰੂ ਮਹਾਰਜ ਦਾ ਆਸ਼ੀਰਵਾਦ ਹਾਸਲ ਕੀਤਾ।ਇਸ ਮੌਕੇ ਗੁਰਦੁਆਰਾ ਸੱਚਖੰਡ ਬੋਰਡ ਦੇ ਸੁਪਰਡੈਂਟ ਠਾਨ ਸਿੰਘ ਬੁੰਗਈ, ਸ਼ਰਨ ਸਿੰਘ ਸੋਢੀ ਜੁਆਇੰਟ ਸੁਪਰਡੈਂਟ, ਸਹਾਇਕ ਸੁਪਰਡੈਂਟ ਜੈਮਲ ਸਿੰਘ ਢਿੱਲੋਂ ਪੀ.ਏ ਡਾ. ਪਰਵਿੰਦਰ ਸਿੰਘ ਪਸਰੀਚਾ, ਸਹਾਇਕ ਸੁਪਰਡੈਂਟ ਅਤੇ ਹੋਰ ਪਤਵੰਤੇ ਹਾਜ਼ਰ ਸਨ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …