ਵਾਧਾ ਵਾਪਸ ਨਾ ਹੋਇਆ ਤਾਂ ਪੰਜਾਬ ਸਰਕਾਰ ਖਿਲਾਫ ਵਿੱਢਾਂਗੇ ਸੰਘਰਸ਼ – ਪਾਲ ਮਾਜ਼ਰਾ/ਢੀਂਡਸਾ
ਸਮਰਾਲਾ, 12 ਜੂਨ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਿੱਚ ਵਾਧਾ ਕਰਕੇ ਆਮ ਲੋਕਾਂ ਉਤੇ ਕਰੋੜਾਂ ਰੁਪਏ ਦਾ ਭਾਰ ਪਾ ਦਿੱਤਾ
ਹੈ।ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਪੰਜਾਬ ਪਰਮਿੰਦਰ ਸਿੰਘ ਪਾਲ ਮਾਜ਼ਰਾ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪਿਛਲੇ 15 ਮਹੀਨਿਆਂ ਦੇ ਅੰਦਰ ਹੀ ਦੂਜੀ ਵਾਰ ਆਮ ਲੋਕਾਂ ਅਤੇ ਕਿਸਾਨਾਂ ਸਿਰ ਬੋਝ ਪਾ ਦਿੱਤਾ ਹੈ।ਪੰਜਾਬ ਦੇ ਨਾਲ ਲੱਗਦੇ ਸੂਬਿਆਂ ਵਿੱਚ ਪੈਟਰੋਲ, ਡੀਜਲ ਤੇਲ ਦੇ ਰੇਟ 4 ਤੋਂ 5 ਰੁਪਏ ਘੱਟ ਹਨ, ਜਿਸ ਕਾਰਨ ਪੰਜਾਬ ਦੇ ਟਰਾਂਸਪੋਰਟਰ ਅਤੇ ਕਿਸਾਨ ਨਾਲ ਲੱਗਦੇ ਰਾਜਾਂ ਤੋਂ ਡੀਜ਼ਲ ਲਿਆਉਣ ਨੂੰ ਤਰਜ਼ੀਹ ਦੇਣ ਲੱਗ ਪਏ ਹਨ।ਬੀ.ਕੇ.ਯੂ (ਲੱਖੋਵਾਲ) ਨੇ ਚਿਤਾਵਨੀ ਦਿੱਤੀ ਕਿ ਜੇਕਰ ਪੈਟਰੋਲ ਅਤੇ ਡੀਜ਼ਲ ਦੇ ਭਾਅ ਵਿੱਚ ਕਮੀ ਨਾ ਕੀਤੀ ਤਾਂ ਯੂਨੀਅਨ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਵੇਗੀ।
Punjab Post Daily Online Newspaper & Print Media