ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਵਲੋਂ ਪੁਲਿਸ ਕਰਮਚਾਰੀਆਂ ਨੂੰ ਸਿਹਤਮੰਦ ਤੇ ਤੰਦਰੁਸਤ ਰੱਖਣ ਲਈ ਸਮੇਂ ਸਮੇਂ ਲਈ ਉਪਰਾਲੇ ਕੀਤੇ ਜਾਂਦੇ ਹਨ।ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਸਿਟੀ ਵਿਖੇ ਡੀ.ਸੀ.ਪੀ ਸਥਾਨਿਕ ਅੰਮ੍ਰਿਤਸਰ ਸ਼੍ਰੀਮਤੀ ਵਤਸਲਾ ਗੁਪਤਾ ਪੀ.ਪੀ.ਐਸ ਤੇ ਏ.ਡੀ.ਸੀ.ਪੀ ਸਥਾਨਿਕ ਅੰਮ੍ਰਿਤਸਰ ਸ੍ਰੀਮਤੀ ਪਲਵਿੰਦਰ ਕੌਰ ਆਈ.ਪੀ.ਐਸ ਦੀ ਦੇਖ-ਰੇਖ ਹੇਠ ਡਾ. ਦਮਨਜੋਤ ਸਿੰਘ ਪ੍ਰੀਤ ਓਪਟੀਕਲ ਕਲੀਨਿਕ, ਮਜੀਠਾ ਰੋਡ ਅੰਮ੍ਰਿਤਸਰ ਦੀ ਟੀਮ ਵਲੋਂ ਅੱਖਾਂ ਦਾ ਕੈਂਪ ਲਗਵਾਇਆ ਗਿਆ।ਇਸ ਕੈਂਪ ਦੋਰਾਨ ਟਰੈਫਿਕ ਪੁਲਿਸ ਦੇ ਕਰੀਬ 90 ਕਰਮਚਾਰੀਆਂ ਦੀਆਂ ਅੱਖਾਂ ਦਾ ਚੈਕਅੱਪ ਤੇ ਉਹਨਾਂ ਦੀ ਨਜ਼ਰ ਟੈਸਟ ਕੀਤੀ ਗਈ।ਟਰੈਫਿਕ ਪੁਲਿਸ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਧੁੱਪ ਤੋਂ ਬਚਾਉਣ ਲਈ ਕਰੀਬ 120 ਐਨਕਾਂ ਵੀ ਵੰਡੀਆਂ ਗਈਆਂ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …