Tuesday, September 15, 2026

15 ਸਾਲ ਪੁਰਾਣੇ ਡੀਜ਼ਲ ਆਟੋ ਦੇ ਖਿਲਾਫ ਇਨਫੋਰਸਮੈਂਟ ਡਰਾਈਵ ਸ਼ੁਰੂ

5 ਡੀਜ਼ਲ ਆਟੋ ਮੌਕੇ `ਤੇ ਜ਼ਬਤ ਕਰਕੇ ਕੱਟੇ ਚਲਾਨ

ਅੰਮ੍ਰਿਤਸਰ, 13 ਜੂਨ, (ਸੁਖਬੀਰ ਸਿੰਘ) – ਰਾਹੀ ਪ੍ਰੋਜੈਕਟ ਇੰਚਾਰਜ਼ ਅਤੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਅਤੇ ਆਰ.ਟੀ.ਏ ਅਰਸ਼ਦੀਪ ਸਿੰਘ ਵਲੋਂ ਸਾਂਝੀ ਕਾਰਵਾਈ ਕਰਦਿਆਂ 15 ਸਾਲ ਪੁਰਾਣੇ 5 ਡੀਜ਼ਲ ਆਟੋ ਮੌਕੇ `ਤੇ ਜ਼ਬਤ ਕਰਕੇ ਚਲਾਨ ਕੱਟੇ ਗਏ।ਸੰਯੁਕਤ ਕਮਿਸ਼ਨਰ ਨੇ ਦੱਸਿਆ ਕਿ ਪੁਰਾਣੇ ਡੀਜ਼ਲ ਆਟੋ ਦੇ ਡਰਾਈਵਰਾਂ ਨੂੰ ਸਮੇਂ-ਸਮੇਂ `ਤੇ ਇਨਫੋਰਸਮੈਂਟ ਡਰਾਈਵ ਸ਼ੁਰੂ ਲਾਗੂ ਕਰਨ ਦੀ ਚਿਤਾਵਨੀ ਦਿੱਤੀ ਜਾ ਚੁੱਕੀ ਹੈ।ਇਸੇ ਤਹਿਤ ਅੱਜ ਪ੍ਰਸ਼ਾਸਨ ਨੇ ਕਾਰਵਾਈ ਕੀਤੀ ਹੈ।ਉਨ੍ਹਾਂ ਦੱਸਿਆ ਕਿ ਭਲਕੇ ਪੁਲਿਸ ਅਤੇ ਆਰ.ਟੀ.ਏ ਅਧਿਕਾਰੀ 15 ਸਾਲ ਪੁਰਾਣੇ ਡੀਜ਼ਲ ਆਟੋ ਦੇ ਖਿਲਾਫ ਸਾਂਝੀ ਕਾਰਵਾਈ ਕਰਨ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਜ਼ਬਤ ਕਰਨਗੇ।ਪੁਰਾਣੇ ਡੀਜ਼ਲ ਆਟੋ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਟੋ ਸਪੁੱਰਦ ਕਰਨ ਅਤੇ ਈ-ਆਟੋ ਨੂੰ ਅਪਣਾ ਕੇ ਸਰਕਾਰੀ ਸਕੀਮਾਂ ਦਾ ਲਾਭ ਲੈਣ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …